ਭਾਦਸੋਂ, 20 ਜੁਲਾਈ (ਪ੍ਰਦੀਪ ਦੰਦਰਾਲਾ)-ਸੂਬਾ ਸਰਕਾਰ ਵਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਦੀ ਅਗਵਾਈ ਵਿਚ ਨਜ਼ਦੀਕੀ ਪਿੰਡ ਸਿੰਬੜੋ ਦੇ 6 ਅੰਗਹੀਣ ਵਿਅਕਤੀਆਂ ਨੂੰ ਵੀਲਚੇਅਰ, ਇਲੈਕਟਿ੍ਕ ਟਰਾਈਸਾਈਕਲ, ਸੁਣਨ ਵਾਲੀਆਂ ਮਸ਼ੀਨਾਂ ਤੇ ਹੋਰ ਜ਼ਰੂਰੀ ਉਪਕਰਨ ਵੰਡੇ ਗਏ | ਇਸ ਮੌਕੇ ਸਰਪੰਚ ਕੁਲਵੰਤ ਕੌਰ ਬਰਾੜ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ 'ਚ ਸਰਕਾਰ ਦਾ ਮਕਸਦ ਹਰ ਲੋੜਵੰਦ ਤੱਕ ਸਹਾਇਤਾ ਪਹੁੰਚਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਜ਼ਰੂਰਤਮੰਦਾਂ ਨੂੰ ਇਹ ਸਮਾਨ ਵੰਡਣ ਤੋਂ ਇਹ ਸਿੱਧ ਹੁੰਦਾ ਹੈ ਕਿ ਅਪਾਹਜ ਵਿਅਕਤੀ ਆਪਣੇ ਰੋਜ਼ਾਨਾ ਜੀਵਨ ਨੂੰ ਸੁਚਾਰੂ ਢੰਗ ਨਾਲ ਬਿਤਾ ਸਕਣ | ਇਸ ਤੋਂ ਇਲਾਵਾ ਲਾਭਪਾਤਰਾਂ ਨੇ ਸੂਬਾ ਸਰਕਾਰ ਦਾ ਖ਼ਾਸ ਤੌਰ 'ਤੇ ਧੰਨਵਾਦ ਕੀਤਾ |