ਸਨੌਰ, 20 ਜੁਲਾਈ (ਸੋਖਲ)-ਬੀਤੇ ਕੁਝ ਦਿਨ ਪਹਿਲਾਂ ਸਨੌਰ ਦੇ ਵੱਡਾ ਗੁਰਦੁਆਰਾ ਸਿੰਘ ਸਭਾ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਸੰਗਤ ਦੀ ਪ੍ਰਵਾਨਗੀ ਲੈਣ ਉਪਰੰਤ 28 ਮੈਂਬਰਾਂ ਦੀ ਚੋਣ ਕੀਤੀ ਗਈ ਜਿਨ੍ਹਾਂ 'ਚ ਜਥੇ. ਸ਼ਮਸ਼ੇਰ ਸਿੰਘ ਸਰਪ੍ਰਸਤ, ਜਥੇ. ਗੁਰਮੇਲ ਸਿੰਘ ਨੂੰ ਪ੍ਰਧਾਨ, ਜਥੇ. ਹਰਜੀਤ ਸਿੰਘ, ਬਹਾਦਰ ਸਿੰਘ, ਹਰਪਾਲ ਸਿੰਘ ਨੂੰ ਮੀਤ ਪ੍ਰਧਾਨ, ਜਥੇ. ਅਰਜਨ ਸਿੰਘ ਨੂੰ ਜਨਰਲ ਸਕੱਤਰ, ਜਥੇ. ਗੁਰਇਕਬਾਲ ਸਿੰਘ, ਸੁਰਿੰਦਰਪਾਲ ਸਿੰਘ ਤੇ ਵੀਰਪਾਲ ਸਿੰਘ ਨੂੰ ਮੀਤ ਸਕੱਤਰ, ਜਥੇ. ਗੁਰਬਚਨ ਸਿੰਘ ਆਮਦਨ ਖ਼ਜ਼ਾਨਚੀ, ਦਰਸ਼ਨ ਸਿੰਘ ਖ਼ਰਚ ਖ਼ਜ਼ਾਨਚੀ, ਜਥੇ. ਸੁਖਦੇਵ ਸਿੰਘ, ਤਰਸੇਮ ਸਿੰਘ, ਹਰਦੇਵ ਸਿੰਘ, ਸੁਖਵੀਰ ਸਿੰਘ, ਗੁਰਦੀਪ ਸਿੰਘ ਬਿਲਡਿੰਗ ਇੰਚਾਰਜ ਅਤੇ ਲੰਗਰ ਸੇਵਾ ਦੇ ਅਹੁਦੇਦਾਰ ਜਥੇ. ਮੀਂਹਾ ਸਿੰਘ, ਗੁਰਨਾਮ ਸਿੰਘ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ, ਗੁਰਮੀਤ ਸਿੰਘ, ਗੁਰਚਰਨ ਸਿੰਘ, ਅਰਜਨ ਸਿੰਘ, ਬਘੇਲ ਸਿੰਘ, ਦਰਸ਼ਨ ਸਿੰਘ, ਪ੍ਰੀਤਮ ਸਿੰਘ, ਸੁਰਿੰਦਰ ਸਿੰਘ ਚੁਣੇ ਗਏ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਵੱਡਾ ਗੁਰਦੁਆਰਾ ਸਿੰਘ ਸਭਾ ਦੀ ਉਸਾਰੀ ਸੰਗਤ ਵਲੋਂ 1917 ਤੋਂ ਪਹਿਲਾਂ ਕੀਤੀ ਗਈ ਸੀ ਜੋ ਕਿ ਉਸ ਸਮੇਂ ਇਲਾਕੇ 'ਚ ਇਹ ਗੁਰਦੁਆਰਾ ਸਥਾਪਤ ਕੀਤਾ ਗਿਆ ਸੀ | ਜਿਸ ਨੂੰ ਵੱਡਾ ਗੁਰਦੁਆਰਾ ਸਾਹਿਬ ਸਭਾ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ |