19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜ਼ੋਨਲ ਖੇਡਾਂ ਲਈ ਭਾਦਸੋਂ ਜ਼ੋਨ ਦੀ ਮੀਟਿੰਗ ਹੋਈ

ਭਾਦਸੋਂ ਜ਼ੋਨ ਦੇ ਪ੍ਰਧਾਨ ਪ੍ਰੀਤਇੰਦਰ ਸਿੰਘ ਘਈ ਦਾ ਸਨਮਾਨ ਕਰਦੇ ਹੋਏ ਮੈਂਬਰ ਤੇ ਅਹੁਦੇਦਾਰ | ਅਜੀਤ ਤਸਵੀਰ <br/> 21-07-2025
ਭਾਦਸੋਂ, 20 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਜੋਨ ਦੀ ਮੀਟਿੰਗ ਪ੍ਰਧਾਨ ਪ੍ਰੀਤਇੰਦਰ ਸਿੰਘ ਘਈ ਸਟੇਟ ਐਵਾਰਡੀ ਪਿ੍ੰਸੀਪਲ ਐਸ. ਓ. ਈ. ਸਕੂਲ ਭਾਦਸੋਂ ਅਤੇ ਜ਼ੋਨਲ ਸਕੱਤਰ ਗੁਰਪ੍ਰੀਤ ਸਿੰਘ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਪਿ੍ੰਸੀਪਲ ਮੁੱਖ ਅਧਿਆਪਕ ਲੈਕਚਰਾਰ ਡੀਪੀਈ ਅਤੇ ਪੀਟੀਆਈ ਤੋਂ ਬਿਨਾਂ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਵਲੋਂ ਸ਼ਿਰਕਤ ਕੀਤੀ ਗਈ | ਸਮੂਹ ਭਾਦਸੋਂ ਜੋਨ ਵਲੋਂ ਪਿ੍ੰਸੀਪਲ ਪ੍ਰੀਤਇੰਦਰ ਸਿੰਘ ਘਈ (ਸਟੇਟ ਅਵਾਰਡੀ) ਨੂੰ ਜੋਨ ਦੇ ਪ੍ਰਧਾਨ ਬਣਨ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਵਲੋਂ ਜੋਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ | ਗੁਰਪ੍ਰੀਤ ਸਿੰਘ ਟਿਵਾਣਾ ਵਲੋਂ ਆਏ ਹੋਏ ਸਾਰੇ ਹੀ ਟੀਚਰਜ਼ ਨੂੰ ਜੀ ਆਇਆਂ ਆਖਿਆ ਗਿਆ ਅਤੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਮੀਟਿੰਗ ਵਿਚ ਬਹੁਤ ਹੀ ਸੁਚੱਜੇ ਢੰਗ ਨਾਲ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਬੱਚਿਆਂ ਦੀ ਸੇਫ਼ਟੀ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੂੰ ਜ਼ੋਨਲ ਖੇਡਾਂ 'ਚ ਲੈ ਕੇ ਜਾਣ ਅਤੇ ਲੈ ਕੇ ਆਉਣ ਦੇ ਪ੍ਰਬੰਧਾਂ ਬਾਰੇ ਪ੍ਰਧਾਨ ਵਲੋਂ ਪੂਰਨ ਸਹਿਯੋਗ ਦੇਣ ਦੀ ਗੱਲ ਰੱਖੀ ਗਈ | ਵੱਖ-ਵੱਖ ਖੇਡਾਂ ਦੌਰਾਨ ਵਿਦਿਆਰਥੀਆਂ ਅਤੇ ਖਿਡਾਰੀਆਂ ਦੀ ਸੇਫ਼ਟੀ ਨੂੰ ਮੁੱਖ ਰੱਖਦੇ ਹੋਏ ਵਿਚਾਰਾਂ ਕੀਤੀਆਂ ਗਈਆਂ ਅਤੇ ਲੋੜੀਂਦੇ ਪ੍ਰਬੰਧ ਖੇਡਾਂ ਤੋਂ ਪਹਿਲਾਂ ਮੁਕੰਮਲ ਕਰਨ ਪ੍ਰਤੀ ਸਹਿਮਤੀ ਪ੍ਰਗਟ ਕੀਤੀ ਗਈ | ਕਰਮਜੀਤ ਸਿੰਘ ਪੀਟੀਆਈ ਹਾਈ ਸਕੂਲ ਤਰਖੇੜੀ ਦੇ ਰਿਟਾਇਰ ਹੋ ਜਾਣ ਕਾਰਨ ਸਹਾਇਕ ਸਕੱਤਰ ਦਾ ਅਹੁਦਾ ਖਾਲੀ ਹੋਣ 'ਤੇ ਸੁਨੀਤਾ ਰਾਣੀ ਲੈਕ: ਸਰੀਰਕ ਸਿੱਖਿਆ ਨੂੰ ਬਤੌਰ ਸਹਾਇਕ ਸਕੱਤਰ ਅਤੇ ਪਰਮਿੰਦਰ ਸਿੰਘ ਲੈਕ: ਸਰੀਰਕ ਸਿੱਖਿਆ ਨੂੰ ਮੈਂਬਰ ਵਜੋਂ ਸਰਬ ਸੰਮਤੀ ਨਾਲ ਨਾਮਜ਼ਦ ਕੀਤਾ ਗਿਆ ਤਾਂ ਕਿ ਖੇਡਾਂ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨਾਲ ਦਿ੍ੜਤਾ ਨਾਲ ਨਜਿੱਠਿਆ ਜਾ ਸਕੇ ਅਤੇ ਖਿਡਾਰੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ |
ਇਸ ਮੌਕੇ ਸਰੀਰਕ ਸਿੱਖਿਆ ਦੇ ਵਿੱਤ ਸਕੱਤਰ ਰਣਧੀਰ ਸਿੰਘ, ਲੈਕ. ਗੁਰਮੁਖ ਸਿੰਘ, ਪਰਮਿੰਦਰ ਸਿੰਘ, ਗੁਰਿੰਦਰ ਸਿੰਘ, ਸਦਾਵਰਤ, ਜਸਵਿੰਦਰ ਖਾਨ, ਕੁਲਦੀਪ ਸਿੰਘ, ਹਰਜੀਤ ਸਿੰਘ, ਕੁਲਪਰਮ ਸਿੰਘ, ਸੁਨੀਤਾ ਰਾਣੀ, ਹਰਪ੍ਰੀਤ ਕੌਰ, ਸੁਦੇਸ਼ ਕੁਮਾਰੀ, ਜਸਵੀਰ ਕੌਰ, ਹਰਪਾਲ ਕੌਰ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਲੈਕ ਪਰਮਿੰਦਰ ਸਿੰਘ, ਵਿਪਨ ਚੰਦ, ਵਤਨਦੀਪ, ਦਿਲਪ੍ਰੀਤ ਸਿੰਘ ਆਦਿ ਹਾਜਰ ਹੋਏ |
ਪਿਛਲੀ ਖ਼ਬਰ ਨੈਸ਼ਨਲ ਬਲਾਈਾਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਨੂੰ ਦਿੱਤੀ ਸਿਖਲਾਈ ਅਗਲੀ ਖ਼ਬਰ ਸਨੌਰ ਹਲਕੇ ਦੀਆਂ ਮੁਸ਼ਕਿਲਾਂ ਨਾ ਸੁਣਨ ਵਾਲਿਆਂ ਨੂੰ ਲੋਕ ਕਦੇ ਮਾਫ਼ ਨਹੀਂ ਕਰਨਗੇ : ਸਾਬਕਾ ਵਿਧਾਇਕ ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।