19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨੈਸ਼ਨਲ ਬਲਾਈਾਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਨੂੰ ਦਿੱਤੀ ਸਿਖਲਾਈ

ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਮਾਸਟਰ ਟ੍ਰੇਨਰਸ ਨੂੰ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 21-07-2025
ਪਟਿਆਲਾ, 20 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਤਿੰਦਰ ਕੌਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਬਲਾਈਾਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਦਾ ਇਕ ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਮਕਸਦ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਅੱਖਾਂ ਦੀਆਂ ਬਿਮਾਰੀਆਂ ਅਤੇ ਘੱਟ ਨਿਗਾਹ ਵਾਲੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਜਲਦ ਇਲਾਜ ਕਰਾਉਣਾ ਹੈ | ਉੁਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਸਕੂਲ ਹੈਲਥ ਟੀਮਾਂ ਪਹਿਲਾਂ ਤੋਂ ਹੀ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰ ਰਹੀਆਂ ਹਨ | ਹੁਣ ਸਕੂਲ ਅਧਿਆਪਕਾਂ ਨੂੰ ਵੀ ਇਸ ਸੰਬੰਧੀ ਟ੍ਰੇਨਿੰਗ ਦਿੱਤੀ ਗਈ ਹੈ, ਤਾਂ ਜੋ ਜਲਦੀ ਤੋਂ ਜਲਦੀ ਘੱਟ ਨਿਗਾਹ ਵਾਲੇ ਬੱਚਿਆਂ ਦੀ ਪਹਿਚਾਣ ਕੀਤੀ ਜਾ ਸਕੇ ਅਤੇ ਉਹਨਾਂ ਨੂੰ ਮੁਫਤ ਐਨਕਾਂ ਦਿੱਤੀਆਂ ਜਾ ਸਕਣ |
ਉੁਨ੍ਹਾਂ ਦੱਸਿਆ ਕਿ ਸਮੂਹ ਮਾਸਟਰ ਟ੍ਰੇਨਰਸ (ਟੀਚਰ) ਨੂੰ ਵਿਜ਼ਨ ਸਕਰੀਨਿੰਗ ਫਾਰਮ ਟੈਂਪਲੇਟ ਭਰਣ ਬਾਰੇ ਵੀ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਜੋ ਹਰ ਸਕੂਲ ਟੀਚਰ ਵਿਜ਼ਨ ਦਾ ਰਿਕਾਰਡ ਰੱਖ ਸਕੇ | ਇਸ ਮੌਕੇ ਮਾਸਟਰ ਟਰੇਨਰ ਡਾ. ਡਿੰਪੀ ਆਈ ਸਰਜਨ ਐਮ.ਕੇ.ਐਚ ਪਟਿਆਲਾ, ਸ਼ੁਸ਼ਮਾ ਕਾਲੀਆ ਅਫਸਰ ਸਿਵਲ ਹਸਪਤਾਲ ਰਾਜਪੁਰਾ ਵੱਲੋਂ ਟਰੇਨਿੰਗ ਦਿੱਤੀ ਗਈ | ਇਸ ਮੋਕੇ ਨੋਡਲ ਅਫਸਰ ਨੈਸ਼ਨਲ ਬਲਾਈਾਡਨੈਸ ਕੰਟਰੋਲ ਪ੍ਰੋਗਰਾਮ ਡਾ. ਦਿਵਜੋਤ ਸਿੰਘ, ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਬੀ.ਸੀ,ਸੀ ਕੁਆਰਡੀਨੇਟਰ ਜਸਵੀਰ ਕੌਰ ,ਬੀ.ਈ.ਈ ਸ਼ਯਾਨ ਜਫਰ, ਗੁਰਦੇਵ ਸਿੰਘ ਮੌਜੂਦ ਸਨ |
ਪਿਛਲੀ ਖ਼ਬਰ ਉਪ-ਮੰਡਲ ਸਮਾਣਾ ਦੇ ਪਿੰਡ ਗਾਜੀਪੁਰ ਵਿਖੇ ਮੋਟਰਾਂ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਜ਼ੋਨਲ ਖੇਡਾਂ ਲਈ ਭਾਦਸੋਂ ਜ਼ੋਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।