ਪਾਤੜਾਂ, 20 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਖਰ ਵਲੋਂ ਮਿਸ਼ਨ ਹਰਿਆਲੀ ਤਹਿਤ ਵਿਦਿਆਰਥੀਆਂ ਨੂੰ ਬੂਟੇ ਵੰਡੇ ਗਏ ਅਤੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਵੀ ਕਈ ਛਾਂਦਾਰ ਅਤੇ ਸਜਾਵਟੀ ਇਹ ਬੂਟੇ ਲਗਾਏ ਗਏ | ਇਸ ਸਮੇਂ ਪਿ੍ੰਸੀਪਲ ਨਿਧਾਨ ਸਿੰਘ ਜੈਖ਼ਰ ਨੇ ਦੱਸਿਆ ਕਿ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ 'ਚ ਆਪਣਾ ਪੰਜਾਬ ਫਾਉਂਡੇਸ਼ਨ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਨੂੰ ਬੂਟੇ ਵੰਡ ਕੇ ਪੂਰੇ ਪੰਜਾਬ ਨੂੰ ਹਰਿਆ ਭਰਿਆ ਕਰਨ ਦਾ ਪ੍ਰਣ ਕੀਤਾ ਗਿਆ ਹੈ | ਇਸ ਮਿਸ਼ਨ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਖ਼ਰ ਦੇ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿਚ ਬੂਟੇ ਵੰਡੇ ਗਏ ਹਨ | ਪਿ੍ੰਸੀਪਲ ਨਿਧਾਨ ਸਿੰਘ ਜੈਖਰ ਨੇ ਰੁੱਖਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਦਾ ਹਿੱਸਾ ਹਨ ਤੇ ਰੁੱਖਾਂ ਤੋਂ ਬਿਨਾਂ ਸਾਡੀ ਜ਼ਿੰਦਗੀ ਅਧੂਰੀ ਹ,ੈ ਜਿੱਥੇ ਰੁੱਖ ਲਗਾਉਣੇ ਜ਼ਰੂਰੀ ਹਨ, ਉੱਥੇ ਇਨ੍ਹਾਂ ਨੂੰ ਪਾਲਣਾ ਹੋਰ ਵੀ ਜ਼ਰੂਰੀ ਹੈ | ਇਸ ਸਮੇਂ ਉਨ੍ਹਾਂ ਨੇ ਇਹ ਬੂਟੇ ਦਿਵਾਉਣ ਤੇ ਫੋਰੈਸਟ ਗਾਰਡ ਸ਼ਸ਼ੀ ਬਾਲਾ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਸਕੂਲ ਦਾ ਸਟਾਫ਼ ਕੋਆਰਡੀਨੇਟਰ ਸਰਬਜੀਤ ਕੌਰ, ਵਾਈਸ ਪਿ੍ੰਸੀਪਲ ਲਵਪ੍ਰੀਤ ਕੌਰ, ਕੋਆਰਡੀਨੇਟਰ ਹਰਮੀਤ ਸਿੰਘ, ਅਧਿਆਪਕ ਗਗਨਦੀਪ ਸਿੰਘ, ਸ਼ਰਨਦੀਪ ਕੌਰ, ਕਰਮਜੀਤ ਕੌਰ ਅਤੇ ਪਰਮਜੀਤ ਸਿੰਘ ਆਦਿ ਮੌਜੂਦ ਸਨ |