30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਕੀਤੀ ਮੁਲਾਕਾਤ

ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੁਲਾਕਾਤ ਕਰਦੇ ਹੋਏ ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਟੀਮ ਮੈਂਬਰ | ਅਜੀਤ ਤਸਵੀਰ <br/> 22-07-2025
ਘਨੌਰ, 21 ਜੁਲਾਈ (ਸਰਦਾਰਾ ਸਿੰਘ ਲਾਛੜੂ)-ਪੰਜਾਬ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਪ੍ਰਧਾਨ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਬੀਤੇ ਦਿਨੀਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਵਿੱਕੀ ਘਨੌਰ ਨੇ ਕਿਹਾ ਉਨ੍ਹਾਂ ਦੀ ਟੀਮ ਵਲੋਂ ਵਿੱਤ ਮੰਤਰੀ ਸ. ਚੀਮਾ ਦੇ ਨਾਲ ਮੁਲਾਕਾਤ ਦੌਰਾਨ ਹਲਕਾ ਘਨੌਰ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਵਲੋਂ ਜੋ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤੇ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਸੂਬਾ ਸਰਕਾਰ ਦੇ ਵਲੋਂ ਚਲਾਈਆਂ ਜਾ ਰਹੀਆਂ ਹਨ, ਆਉਣ ਵਾਲੇ ਸਮੇਂ 'ਚ ਸੂਬਾ ਸਰਕਾਰ ਦੇ ਵਲੋਂ ਪੰਜਾਬ ਨੂੰ ਨੰਬਰ ਇਕ ਬਣਾਉਣ ਦੇ ਲਈ ਇੰਡਸਟਰੀਅਲ ਪਾਰਕ ਜਿਨ੍ਹਾਂ ਵਿਚ ਅੰਤਰਰਾਸ਼ਟਰੀ ਪੱਧਰ ਦੀਆਂ ਇੰਡਸਟਰੀ ਪੰਜਾਬ ਦੇ ਵਿਚ ਆਵੇਗੀ ਜਿਸ ਨਾਲ ਪੰਜਾਬ ਦੇ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਹੋਣਗੇ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਬੁੱਧੀਜੀਵੀ ਵਿੰਗ ਦੇ ਜੁਆਇੰਟ ਸਕੱਤਰ ਅਮਰ ਸਿੰਘ ਸੈਣੀ, ਗੁਲਜ਼ਾਰ ਸਿੰਘ ਬਲਾਕ ਪ੍ਰਧਾਨ ਘਨੌਰ, ਗੁਰਮੇਲ ਸਿੰਘ ਹਰਪਾਲਪੁਰ, ਜੱਗੀ ਭੰਗੂ ਹਰਪਾਲਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਨੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪਟਿਆਲਾ 'ਚੋਂ ਭੀਖ ਮੰਗਦੇ 19 ਬੱਚੇ ਬਚਾਏ ਗਏ, ਜ਼ਿਲ੍ਹੇ ਭਰ 'ਚ ਹੋਵੇਗੀ ਛਾਪੇਮਾਰੀ-ਡਾ. ਪ੍ਰੀਤੀ ਯਾਦਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।