13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 02-09-2025
ਰਾਜਪੁਰਾ, 1 ਸਤੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਮਦਨਪੁਰ ਚਲਹੇੜੀ ਦੇ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਦੇ 531ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਪੰਜ ਦਿਨਾ ਸਮਾਗਮ ਸ੍ਰੀ ਮਾਨ ਸੰਤ ਬਾਬਾ ਬੰਤ ਸਿੰਘ ਦੀ ਦੇਖ-ਰੇਖ ਹੇਠ ਇਲਾਕੇ ਦੀ ਸੰਗਤ ਦੇ ਸਹਿਯੋਗ ਦੇ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਟੇਕ ਸਿੰਘ ਧਨੌਲਾ, ਹਜੂਰੀ ਰਾਗੀ ਸ਼੍ਰੀ ਹਰਿਮੰਦਰ ਸਾਹਿਬ ਭਾਈ ਅਮਨਦੀਪ ਸਿੰਘ ਜੀ, ਸੰਤ ਬਾਬਾ ਅਵਤਾਰ ਸਿੰਘ ਧੂਲਕੋਟ, ਸੰਤ ਬਾਬਾ ਸੁਰਜਨ ਸਿੰਘ ਫੂਲ ਰੋਪੜ, ਸੰਤ ਬਾਬਾ ਮਨੀ ਸਿੰਘ ਪਿਹੋਵੇ ਵਾਲੇ, ਸੰਤ ਬਾਬਾ ਚਰਨਜੀਤ ਸਿੰਘ ਭੇਡਵਾਲ, ਸੰਤ ਬਾਬਾ ਅਮਰੀਕ ਸਿੰਘ ਬੋਹੜਪੁਰ ਜਨਹੇੜੀਆ, ਭਾਈ ਜਸਕਰਨ ਸਿੰਘ, ਰਾਗੀ ਭਾਈ ਮੋਹਰ ਸਿੰਘ ਜਵੱਦੀ ਟਕਸਾਲ, ਰਾਗੀ ਭਾਈ ਸੁਰਿੰਦਰ ਸਿੰਘ ਗੁ. ਦੁੱਖ ਨਿਵਾਰਨ ਸਾਹਿਬ, ਢਾਡੀ ਭਾਈ ਲਖਵਿੰਦਰ ਸਿੰਘ ਜੀ ਪਾਰਸ, ਢਾਡੀ ਭਾਈ ਮਲਕੀਤ ਸਿੰਘ, ਢਾਡੀ ਭਾਈ ਸੁਰਿੰਦਰ ਸਿੰਘ ਤਾਲਿਬ ਦੇ ਜਥਿਆਂ ਵੱਲੋਂ ਸਮੂਹ ਸੰਗਤ ਨੂੰ ਕਥਾ ਅਤੇ ਕੀਰਤਨ ਦੇ ਰਾਹੀਂ ਨਿਹਾਲ ਕੀਤਾ ਅਤੇ ਉਹਨਾਂ ਵੱਲੋਂ ਬਾਬਾ ਸ਼੍ਰੀ ਚੰਦ ਜੀ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ ਗਿਆ | ਇਸ ਮੌਕੇ ਜੱਥੇਦਾਰ ਸੁਰਜੀਤ ਸਿੰਘ ਗੜ੍ਹੀ ਕਾਰਜਕਾਰਨੀ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਗਗਨਦੀਪ ਸਿੰਘ ਜੌਲੀ, ਪ੍ਰਵੀਨ ਛਾਬੜਾ ਵਾਈਸ ਚੇਅਰਮੈਨ, ਹਲਕਾ ਘਨੌਰ ਦੇ ਭਾਜਪਾ ਇੰਚਾਰਜ ਵਿਕਾਸ ਸਰਮਾ, ਸੁਰਿੰਦਰ ਸਿੰਘ ਫਰੀਦਪੁਰ, ਸਾਬਕਾ ਕੌਂਸਲਰ ਜਸਵੀਰ ਸਿੰਘ ਜੱਸੀ, ਜਸਵਿੰਦਰ ਸਿੰਘ ਧਾਲੀਵਾਲ ਸਮੇਤ ਇਲਾਕੇ ਦੀ ਸੰਗਤ ਨੇ ਹਾਜ਼ਰੀ ਲਗਵਾਈ | ਇਸ ਮੌਕੇ ਸੰਤ ਬਾਬਾ ਬੰਤ ਸਿੰਘ ਵਲੋਂ ਆਏ ਹੋਏ ਕੀਰਤਨੀ ਜਥਿਆ, ਕਥਾਵਾਚਕਾ, ਢੱਡ ਸਰੰਗੀ ਜਥਾ ਸਮੇਤ ਹੋਰਨਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਅਖੀਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

ਪਿਛਲੀ ਖ਼ਬਰ ਪਾਣੀ ਦਾ ਕੰਟਰੋਲ ਪੰਜਾਬ ਕੋਲ ਹੋਣਾ ਜ਼ਰੂਰੀ : ਜਥੇ. ਬਘੌਰਾ <br/> ਅਗਲੀ ਖ਼ਬਰ ਕੰਢਿਆਂ ਤੱਕ ਭਰੇ ਘੱਗਰ ਦਰਿਆ ਦਾ ਖ਼ਤਰਾ ਬਰਕਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।