13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਾਣੀ ਦਾ ਕੰਟਰੋਲ ਪੰਜਾਬ ਕੋਲ ਹੋਣਾ ਜ਼ਰੂਰੀ : ਜਥੇ. ਬਘੌਰਾ <br/>

ਅਜੀਤ ਡੈਸਕ 02-09-2025
ਪਟਿਆਲਾ, 1 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਹੜ੍ਹ ਦੀ ਸਥਿਤੀ ਵਿਚ ਸਮੂਹ ਪੰਜਾਬੀਆਂ ਖ਼ਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਇਸ ਆਫ਼ਤ ਦੇ ਸਮੇਂ ਵਿੱਚ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਕੋਈ ਮੁਸੀਬਤ ਵਿੱਚ ਫਸਿਆ ਪੰਜਾਬੀ ਬਿਨਾਂ ਛੱਤ ਅਤੇ ਬਿਨਾਂ ਪ੍ਰਸ਼ਾਦੇ ਤੋਂ ਨਾ ਰਹੇ | ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਕਿ ਹੜ੍ਹ ਪੀੜਤ ਲੋਕਾਂ ਨੂੰ ਮਦਦ ਅਤੇ ਸਹਿਯੋਗ ਦੀ ਸਭ ਤੋਂ ਵੱਧ ਲੋੜ ਪਿੰਡਾਂ ਵਿਚੋਂ ਪਾਣੀ ਉਤਰ ਜਾਣ ਤੋਂ ਬਾਅਦ ਪਵੇਗੀ, ਇਸ ਲਈ ਬਾਅਦ ਵਿੱਚ ਪ੍ਰਭਾਵਿਤ ਲੋਕਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਪੰਜਾਬ ਭਾਈਚਾਰੇ, ਮੁਹੱਬਤ ਅਤੇ ਇਤਫ਼ਾਕ ਕਰਕੇ ਜਾਣਿਆ ਜਾਂਦਾ ਹੈ ਜੋ ਪਹਿਲਾਂ ਵੀ ਬਹੁਤ ਮੁਸੀਬਤਾਂ ਵਿਚੋਂ ਨਿਕਲਿਆ ਹੈ ਅਤੇ ਹੁਣ ਵੀ ਪੰਜਾਬ ਦੀ ਬਨਸਪਤੀ, ਲੋਕ, ਪਸੂ ਪੰਛੀ ਅਤੇ ਇਹ ਧਰਤੀ ਹੜ੍ਹਾਂ ਦੀ ਮੌਜੂਦਾ ਮੁਸੀਬਤ ਵਿਚੋਂ ਵੀ ਬਾਹਰ ਆ ਜਾਵੇਗੀ | ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰ ਰਹੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੇ ਸ਼ਖ਼ਸੀਅਤਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਪਵਨ ਗੁਪਤਾ ਨੇ ਪ੍ਰਧਾਨ ਮੰਤਰੀ ਨੂੰ ਸੂਬੇ ਲਈ ਆਰਥਿਕ ਪੈਕੇਜ ਦੀ ਕੀਤੀ ਮੰਗ <br/> ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।