13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਵਨ ਗੁਪਤਾ ਨੇ ਪ੍ਰਧਾਨ ਮੰਤਰੀ ਨੂੰ ਸੂਬੇ ਲਈ ਆਰਥਿਕ ਪੈਕੇਜ ਦੀ ਕੀਤੀ ਮੰਗ <br/>

ਅਜੀਤ ਡੈਸਕ 02-09-2025
ਪਟਿਆਲਾ, 1 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਵਿਚ ਕੁਦਰਤੀ ਆਫ਼ਤ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲਿ੍ਹਆਂ ਦੇ ਪਿੰਡ ਹੜ੍ਹਾਂ ਦਾ ਸ਼ਿਕਾਰ ਹੋ ਗਏ ਹਨ, ਜਿਸ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ | ਸ਼ਿਵ ਸੈਨਾ ਹਿੰਦੁਸਤਾਨ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਆਰਥਿਕ ਪੈਕੇਜ ਦਾ ਐਲਾਨ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਮਿਲ ਸਕੇ | ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਪਵਨ ਗੁਪਤਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਉਨ੍ਹਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਆਫ਼ਤ ਦੌਰਾਨ ਪੰਜਾਬ ਦੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਲਦੀ ਤੋਂ ਜਲਦੀ ਰਾਹਤ ਆਰਥਿਕ ਪੈਕੇਜ ਦਾ ਐਲਾਨ ਕੀਤਾ ਜਾਵੇ ਤਾਂ ਜੋ ਇਸ ਕੁਦਰਤੀ ਆਫ਼ਤ ਦੌਰਾਨ ਇਸ ਸਰਹੱਦੀ ਰਾਜ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ | ਸ਼ਿਵ ਸੈਨਾ ਹਿੰਦੁਸਤਾਨ ਨੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਉਹ ਹੜ੍ਹਾਂ ਕਾਰਨ ਹੋਈ ਤਬਾਹੀ ਕਾਰਨ ਪੰਜਾਬ ਦੇ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਆਪਣੀ ਵਿੱਤੀ ਸਹਾਇਤਾ ਦਾ ਐਲਾਨ ਵੀ ਕਰੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ | ਕੇਂਦਰ ਸਰਕਾਰ ਉਨ੍ਹਾਂ ਸਾਰੇ ਰਾਜਾਂ ਨੂੰ ਜਲਦੀ ਤੋਂ ਜਲਦੀ ਇਕ ਵਿਸ਼ੇਸ਼ ਆਰਥਿਕ ਰਾਹਤ ਪੈਕੇਜ ਜਾਰੀ ਕਰੇ ਜਿਨ੍ਹਾਂ ਵਿਚ ਕੁਦਰਤੀ ਆਫ਼ਤ ਕਾਰਨ ਭਾਰੀ ਤਬਾਹੀ ਹੋਈ ਹੈ |

ਪਿਛਲੀ ਖ਼ਬਰ ਪੰਜਾਬ 'ਚ ਆਏ ਹੜ੍ਹਾਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ-ਜਗਜੀਤ ਸਿੰਘ ਛੜਬੜ <br/> ਅਗਲੀ ਖ਼ਬਰ ਪਾਣੀ ਦਾ ਕੰਟਰੋਲ ਪੰਜਾਬ ਕੋਲ ਹੋਣਾ ਜ਼ਰੂਰੀ : ਜਥੇ. ਬਘੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।