13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਔਰਤ ਦੀ ਮੌਤ

ਅਜੀਤ ਡੈਸਕ 02-09-2025
ਸਮਾਣਾ, 1 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ-ਭਵਾਨੀਗੜ੍ਹ ਸੜਕ ਤੇ ਗੁਰਾਇਆ ਕੰਢੇ ਨੇੜੇ ਦੋ ਪਰਿਵਾਰਾਂ ਦੀ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਏ ਲੜਾਈ ਝਗੜੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਬੀਤੇ ਦਿਨਾਂ ਤੋਂ ਹੋ ਰਹੀ ਬਰਸਾਤ ਦੇ ਚੱਲਦਿਆਂ ਗੁਆਂਢੀਆਂ ਦੇ ਕੋਠੇ ਦੇ ਪਰਨਾਲੇ 'ਚੋਂ ਡਿਗਦੇ ਪਾਣੀ ਨੂੰ ਲੈ ਕੇ ਤੂੰ-ਤੂੰ, ਮੈਂ-ਮੈਂ ਤੋਂ ਹੋਈ ਲੜਾਈ ਕਾਫੀ ਜ਼ਿਆਦਾ ਵੱਧ ਗਈ ਤੇ ਇਕ ਧਿਰ ਵਲੋਂ ਮਾਰੇ ਧੱਕੇ ਦੌਰਾਨ (55 ਸਾਲਾ) ਔਰਤ ਬੇਅੰਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਬੇਅੰਤ ਕੌਰ ਦੇ ਲੜਕੇ ਜਸਬੀਰ ਸਿੰਘ ਨੇ ਦੱਸਿਆ ਕਿ ਮੀਂਹ ਦੇ ਪਾਣੀ ਕਾਰਨ ਉਨ੍ਹਾਂ ਦੇ ਗੁਆਂਢੀ ਵਲੋਂ ਉਸ ਦੀ ਮਾਤਾ ਬੇਅੰਤ ਕੌਰ ਨੂੰ ਮਾਰਿਆ ਧੱਕਾ ਜਾਨਲੇਵਾ ਸਾਬਤ ਹੋਇਆ | ਮਿ੍ਤਕ ਔਰਤ ਬੇਅੰਤ ਕੌਰ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਮੌਕੇ ਤੇ ਮੌਜੂਦ ਡਾ. ਦੀਪਕ ਮੰੂਗਾ ਨੇ ਕਿਹਾ ਕਿ ਮਿ੍ਤਕ ਬੇਅੰਤ ਕੌਰ ਦਾ ਪੋਸਟ ਮਾਰਟਮ ਕਰਨ ਲਈ ਡਾਕਟਰਾਂ ਦਾ ਪੈਨਲ ਬਣਾਇਆ ਗਿਆ ਹੈ ਤੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਡਾਕਟਰਾਂ ਦੀ ਰਿਪੋਰਟ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ | ਮਿ੍ਤਕ ਬੇਅੰਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਮਾਮੂਲੀ ਧਾਰਾਵਾਂ ਲਾ ਕੇ ਮਾਮਲਾ ਦਰਜ ਕੀਤਾ ਹੈ ਤੇ ਗੁਆਂਢੀ ਹਾਲੇ ਵੀ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ ਜੋ ਮਰਜ਼ੀ ਕਰ ਲਓ ਅਸੀਂ ਡਰਨ ਵਾਲੇ ਨਹੀਂ ਹਾਂ |
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਘੱਗਰ ਦੇ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਮੇਅਰ ਕੁੰਦਨ ਗੋਗੀਆ ਨੇ ਨਿਗਮ ਟੀਮ ਸਮੇਤ ਕੀਤਾ ਵੱਡੀ ਤੇ ਛੋਟੀ ਨਦੀ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।