22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪ੍ਰੋ. ਸ਼ਵਿੰਦਰ ਸਿੰਘ ਰੇਖੀ ਸਰਕਾਰੀ ਕਾਲਜ ਲੜਕੀਆਂ 'ਚ ਪਿ੍ੰਸੀਪਲ ਨਿਯੁਕਤ

ਅਜੀਤ ਡੈਸਕ 26-09-2025
ਪਟਿਆਲਾ, 25 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਨਵੇਂ ਨਿਯੁਕਤ ਹੋਏ ਪਿ੍ੰਸੀਪਲਾਂ ਦੀ ਸੂਚੀ 'ਚ ਸਰਕਾਰੀ ਕਾਲਜ (ਲੜਕੀਆਂ) 'ਚ ਸਵਿੰਦਰ ਸਿੰਘ ਰੇਖੀ ਨੂੰ ਪਿ੍ੰਸੀਪਲ ਵਜੋ ਨਿਯੁਕਤ ਕੀਤਾ ਗਿਆ ਹੈ | ਪ੍ਰੋ. ਸਵਿੰਦਰ ਸਿੰਘ ਰੇਖੀ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਮਹਿੰਦਰਾ ਕਾਲਜ 'ਚ ਸੇਵਾ ਨਿਭਾਅ ਰਹੇ ਸਨ | ਉਨ੍ਹਾਂ ਵਲੋਂ ਅੱਜ ਸਰਕਾਰੀ ਕਾਲਜ ਲੜਕੀਆਂ ਵਿਖੇ ਆਪਣੇ ਆਹੁਦਾ ਸੰਭਾਲਿਆ ਜਾਵੇਗਾ | ਸਵਿੰਦਰ ਸਿੰਘ ਰੇਖੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕਾਲਜ ਵਿਦਿਆਰਥੀਆਂ ਦੀ ਭਲਾਈ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਵਿਚ ਕਿਸੇ ਤਰ੍ਹਾਂ ਦੀ ਕਮੀ ਨਾ ਰਹੇ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਪੰਜਾਬੀ ਵਿਸ਼ਵ ਦਿਵਸ ਮਨਾਇਆ ਅਗਲੀ ਖ਼ਬਰ ਪ੍ਰਧਾਨ ਪ੍ਰਦੀਪ ਜੋਸ਼ਨ ਦੀ ਅਗਵਾਈ ਵਿਚ 'ਸਵੱਛਤਾ ਹੀ ਸੇਵਾ' ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।