06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਜੀਤ ਡੈਸਕ 19-10-2025
ਭਾਦਸੋਂ, 18 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਥਾਣਾ ਭਾਦਸੋਂ ਦੇ ਪਿੰਡ ਜਾਤੀਵਾਲ ਨਜ਼ਦੀਕ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਵਿਚ ਇਕ 32 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚਹਿਲ ਆਪਣੀ ਭੈਣ ਨੂੰ ਮਿਲ ਕੇ ਮੋਟਰਸਾਈਕਲ 'ਤੇ ਪਟਿਆਲੇ ਤੋਂ ਵਾਪਸ ਆਪਣੇ ਪਿੰਡ ਚਹਿਲ ਨੂੰ ਆ ਰਿਹਾ ਸੀ ਤਾਂ ਜਾਤੀਵਾਲ ਨੇੜੇ ਇਕ ਆਵਾਰਾ ਪਸ਼ੂ ਦੇ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਜਗਤਾਰ ਸਿੰਘ ਆਪਣਾ ਸੰਤੁਲਨ ਖੋਹ ਕੇ ਬਿਜਲੀ ਦੇ ਖੰਭੇ ਵਿਚ ਜਾ ਲੱਗਣ ਕਰਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣਾ ਭਾਦਸੋਂ ਵਲੋਂ ਕਾਰਵਾਈ ਕਰਦੇ ਹੋਏ ਮਿ੍ਤਕ ਦੀ ਲਾਸ਼ ਪੋਸਟਮਾਰਟਮ ਲਈ ਨਾਭਾ ਵਿਖੇ ਭੇਜ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |
ਪਿਛਲੀ ਖ਼ਬਰ 15 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਭਾਖੜਾ ਮੁੱਖ ਸ਼ਾਖਾ ਦਾ ਪਿੰਡ ਜੌੜਾਮਾਜਰਾ ਵਾਲਾ ਪੁਲ ਟੁੱਟ ਕੇ ਨਹਿਰ ਵਿਚ ਡਿੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।