05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਅਨੰਦ ਨਗਰ 'ਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਅਜੀਤ ਡੈਸਕ 19-10-2025
ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਪਟਿਆਲਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਤਹਿਤ ਅੱਜ ਅਨੰਦ ਨਗਰ ਇਲਾਕੇ ਵਿਚ ਸੜਕ ਨਿਰਮਾਣ ਦੇ ਕੰਮ ਦਾ ਉਦਘਾਟਨ ਮੇਅਰ ਕੁੰਦਨ ਗੋਗੀਆ ਨੇ ਕੀਤਾ | ਇਸ ਪ੍ਰੋਜੈਕਟ ਨਾਲ ਇਲਾਕੇ ਦੇ ਵਾਸੀਆਂ ਨੂੰ ਆਵਾਜਾਈ ਸੰਬੰਧੀ ਲੰਬੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇਗਾ ਅਤੇ ਇਲਾਕੇ ਵਿਚ ਸੁਚੱਜਾ ਸੜਕ ਜਾਲ ਬਣੇਗਾ | ਸੜਕ ਦੇ ਨਿਰਮਾਣ ਨਾਲ ਨਾ ਸਿਰਫ ਰੋਜਾਨਾ ਆਉਣ-ਜਾਣ ਆਸਾਨ ਹੋਵੇਗਾ, ਸਗੋਂ ਆਰਥਿਕ ਗਤੀਵਿਧੀਆਂ ਵਿਚ ਵੀ ਤੇਜ਼ੀ ਆਏਗੀ | ਮੇਅਰ ਕੁੰਦਨ ਗੋਗੀਆ ਨੇ ਇਸ ਮੌਕੇ ਕਿਹਾ ਕਿ ਪਟਿਆਲਾ ਸ਼ਹਿਰ ਵਿਚ ਹਰ ਇਲਾਕੇ ਦੇ ਵਿਕਾਸ ਨੂੰ ਇਕਸਾਰ ਤਰੀਕੇ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਅਨੰਦ ਨਗਰ ਦੀ ਸੜਕ ਕਾਫੀ ਸਮੇਂ ਤੋਂ ਖ਼ਰਾਬ ਹਾਲਤ ਵਿਚ ਸੀ ਜਿਸ ਕਰਕੇ ਮੀਂਹ ਪੈਣ 'ਤੇ ਲੋਕਾਂ ਨੂੰ ਖੱਡਿਆਂ ਅਤੇ ਪਾਣੀ ਭਰਨ ਕਾਰਨ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਨਿਗਮ ਨੇ ਸੜਕ ਨਿਰਮਾਣ ਸ਼ੁਰੂ ਕਰਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਸੁਵਿਧਾਜਨਕ ਵਾਤਾਵਰਣ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਰਵਿੰਦਰ ਸਿੰਘ ਢਿੱਲੋਂ, ਕਰਮਜੀਤ ਸਿੰਘ ਬੈਂਸ, ਗੁਰਨਾਮ ਸਿੰਘ, ਤਰਸੇਮ ਸਿੰਘ, ਧੰਨ ਰਾਜ ਗੁਪਤਾ ਸਮੇਤ ਇਲਾਕੇ ਦੇ ਕਈ ਪ੍ਰਮੁੱਖ ਨਿਵਾਸੀ ਵੀ ਮੌਜੂਦ ਸਨ | ਸਾਰੇ ਇਲਾਕਾ ਵਾਸੀਆਂ ਨੇ ਨਗਰ ਨਿਗਮ ਅਤੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਉਨ੍ਹਾਂ ਨੂੰ ਰੋਜਾਨਾ ਦੀ ਜ਼ਿੰਦਗੀ ਵਿਚ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਰੂਪ-ਰੇਖਾ ਵਿਚ ਵੀ ਸੁਧਾਰ ਆਵੇਗਾ |
ਪਿਛਲੀ ਖ਼ਬਰ ਗੈਸਟ ਸਹਾਇਕ ਪ੍ਰੋਫੈਸਰਾਂ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ, ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਤਰਨ ਤਾਰਨ ਵਿਖੇ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਕੀਤੇ ਰੋਡ ਸ਼ੋਅ 'ਚ ਅਮਰੀਕ ਸਿੰਘ ਬੰਗੜ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।