05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗੈਸਟ ਸਹਾਇਕ ਪ੍ਰੋਫੈਸਰਾਂ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ, ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 19-10-2025
ਪਟਿਆਲਾ, 18 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਪਿਛਲੇ 10 ਮਹੀਨਿਆਂ ਤੋਂ ਕੰਮ ਲੈਣਾ ਤੋਂ ਬਾਅਦ ਵੀ ਉਚੇਰੀ ਸਿੱਖਿਆ ਵਿਭਾਗ ਪੰਜਾਬ ਵਲੋਂ ਤਨਖ਼ਾਹ ਨਾ ਦੇਣ ਤੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕਰਕੇ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਕਿਉਂਕਿ ਇਨ੍ਹਾਂ ਪ੍ਰੋਫੈਸਰ ਦੀਆਂ ਪਿਛਲੇ 10 ਮਹੀਨਿਆਂ ਤੋਂ ਕੰਮ ਲੈਣਾ ਤੋਂ ਬਾਅਦ ਵੀ ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਤਨਖ਼ਾਹਾਂ ਨਹੀਂ ਦਿੱਤਾ ਜਾ ਰਹੀਆਂ ਹਨ ਵਾਰ-ਵਾਰ ਮੀਟਿੰਗ ਕਰਨ ਤੋਂ ਬਾਅਦ ਧਰਨੇ ਲਾਉਣ ਤੋਂ ਬਾਅਦ ਸਰਕਾਰ ਵਲੋਂ ਲਗਾਤਾਰ ਲਾਰਾ ਲਗਾਇਆ ਜਾ ਰਿਹਾ | ਇਕਾਈ ਦੇ ਪ੍ਰਧਾਨ ਪ੍ਰੋ. ਹੁਕਮ ਨੇ ਕਿਹਾ ਕਿ ਪ੍ਰੋਫੈਸਰਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕੀਤਾ ਗਿਆ ਹੈ | ਤਨਖ਼ਾਹਾਂ ਨਾ ਮਿਲਣ ਕਰਕੇ ਇਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਲੰਬੇ ਸਮੇਂ ਤੋਂ ਠੰਢੇ ਹੋ ਚੁੱਕੇ ਹਨ ਹਰ ਤਿਉਹਾਰ ਜਿਸ ਤਰ੍ਹਾਂ ਕਰਵਾ ਚੌਥ, ਦਸਹਿਰਾ ਤੇ ਹੁਣ ਦੀਵਾਲੀ ਵੀ ਬਿਨਾਂ ਤਨਖ਼ਾਹ ਤੋਂ ਹੀ ਲੰਘੇਗੀ ਇਨ੍ਹਾਂ ਪ੍ਰੋਫੈਸਰਾਂ ਦੀਆਂ ਨਿਗੂਣੀਆਂ ਤਨਖ਼ਾਹਾਂ ਵੀ ਰੋਕ ਲਈਆਂ ਗਈਆਂ ਹਨ ਜਿਸ ਕਰਕੇ ਇਨ੍ਹਾਂ ਦੀ ਹਾਲਤ ਤਰਸਯੋਗ ਬਣ ਚੁੱਕੀ ਹੈ ਪਰ ਇਸ ਮਾੜੀ ਸਰਕਾਰ ਦੁਆਰਾ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਹੈ ਆਪਣੀ ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਕੀਮਤੀ 15 ਤੋਂ 20 ਸਾਲ ਇਹਨਾਂ ਕਾਲਜਾਂ ਨੂੰ ਦੇਣ ਤੋਂ ਬਾਅਦ ਇਨ੍ਹਾਂ ਪ੍ਰੋਫੈਸਰਾਂ ਦੀ ਹਾਲਤ ਬਹੁਤ ਹੀ ਬੁਰੀ ਕਰ ਦਿੱਤੀ ਗਈ ਹੈ, ਪਰ ਮਾੜੀ ਸਰਕਾਰ ਦੇ ਕੰਨ ਉੱਪਰ ਕੋਈ ਜੂੰ ਨਹੀਂ ਸਰਕ ਰਹੀ ਹੈ ਤੇ ਇਹ ਸਾਰਾ ਸਟਾਫ਼ ਨਿਰਾਸ਼ਾ ਦੀ ਹਾਲਤ ਵਿਚ ਹਨ, ਇਸ ਮੌਕੇ ਸਮੂਹ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਮੌਜੂਦ ਰਹੇ |
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਭੱਟੀ ਨੇ ਕੀਤੀ ਕਾਂਗਰਸੀ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਨਾਲ ਮੁਲਾਕਾਤ ਅਗਲੀ ਖ਼ਬਰ ਅਨੰਦ ਨਗਰ 'ਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।