05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਾਬਕਾ ਪ੍ਰਧਾਨ ਭੱਟੀ ਨੇ ਕੀਤੀ ਕਾਂਗਰਸੀ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਨਾਲ ਮੁਲਾਕਾਤ

ਅਜੀਤ ਡੈਸਕ 19-10-2025
ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਗੁਰਬਖਸੀਸ ਸਿੰਘ ਭੱਟੀ ਵਲੋਂ ਰਿਜ਼ਰਵ ਹਲਕਾ ਨਾਭਾ ਦੇ ਕਾਂਗਰਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਨਾਲ ਮੁਲਾਕਾਤ ਕੀਤੀ ਗਈ ਅਤੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ | ਉਪਰੰਤ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਗੁਰਬਖਸੀਸ਼ ਸਿੰਘ ਭੱਟੀ ਨੇ ਕਿਹਾ ਕਿ ਉਨ੍ਹਾਂ ਵਲੋਂ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਨੂੰ ਦੱਸਿਆ ਗਿਆ ਕਿ ਜਿੱਥੇ ਪੰਜਾਬ ਅੰਦਰ ਲੋਕ ਕਾਂਗਰਸ ਸਰਕਾਰ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਉੱਥੇ ਨਾਭਾ ਹਲਕੇ ਦੇ ਕਾਂਗਰਸੀ ਵੀ 'ਵੋਟ ਚੋਰ ਗੱਦੀ ਛੋੜ' ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ | ਭੱਟੀ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਲਗਭਗ ਤੈਅ ਹੈ ਕਿਉਂ ਜੋ ਪੰਜਾਬ ਅੰਦਰ ਹੋਰ ਕਿਸੇ ਵੀ ਪਾਰਟੀ ਦਾ ਕੋਈ ਆਧਾਰ ਨਹੀਂ ਹੈ | ਭੱਟੀ ਨੇ ਕਿਹਾ ਕਿ ਉਹ ਕਾਂਗਰਸ ਹਾਈ ਕਮਾਂਡ ਨੂੰ ਅਪੀਲ ਕਰਦੇ ਹਨ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਟਿਕਟਾਂ ਦੇ ਕੇ ਚੋਣਾਂ ਵਿਚ ਉਤਾਰੇ ਤਾਂ ਜੋ ਕਾਂਗਰਸ ਭਾਰੀ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਜਿੱਤ ਕੇ ਪੰਜਾਬ ਅੰਦਰ ਸਰਕਾਰ ਬਣਾ ਕੇ ਪੰਜਾਬ ਦੇ ਵਿਕਾਸ ਦੀ ਲੀਹੋਂ ਲੱਥੀ ਗੱਡੀ ਨੂੰ ਮੁੜ ਤੋਂ ਲਾਈਨ 'ਤੇ ਲਿਆ ਜਾ ਸਕੇ |
ਪਿਛਲੀ ਖ਼ਬਰ ਜਵਾਹਰ ਨਵੋਦਿਆ ਸਕੂਲ ਫਤਿਹਪੁਰ ਰਾਜਪੂਤਾਂ 'ਚ ਯੂਥ ਪਾਰਲੀਮੈਂਟ ਕਰਵਾਈ ਅਗਲੀ ਖ਼ਬਰ ਗੈਸਟ ਸਹਾਇਕ ਪ੍ਰੋਫੈਸਰਾਂ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ, ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।