05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਾਤਾ ਗੁਜਰੀ ਸਕੂਲ 'ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ

ਅਜੀਤ ਡੈਸਕ 19-10-2025
ਦੇਵੀਗੜ੍ਹ, 18 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਵਲੋਂ ਅੱਜ ਖ਼ੁਸ਼ੀਆਂ ਅਤੇ ਰੌਸ਼ਨੀ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ | ਜਿਸ ਦੀ ਸ਼ੁਰੂਆਤ ਗਾਇਤਰੀ ਮੰਤਰ ਅਤੇ ਸ਼ਬਦ ਨਾਲ ਹੋਈ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਮਾਂ ਰੌਸ਼ਨ ਕਰਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸੰਬੰਧਿਤ ਸੁੰਦਰ ਝਾਕੀਆਂ, ਦੇਸ ਭਗਤੀ ਦੇ ਗੀਤ, ਕਵਿਤਾਵਾਂ, ਭਜਨ ਅਤੇ ਭਾਸਣ ਪੇਸ਼ ਕੀਤੇ | ਇਸ ਸਮਾਗਮ ਦੌਰਾਨ ਚਾਰ ਹਾਊਸਾਂ ਦੇ ਵਿਦਿਆਰਥੀਆਂ ਵਿਚਕਾਰ ਰੰਗੋਲੀ ਅਤੇ ਵਾਲੀਬਾਲ ਦੇ ਦਿਲਚਸਪ ਮੁਕਾਬਲੇ ਵੀ ਕਰਵਾਏ ਗਏ | ਰੰਗੋਲੀ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸਾਹਿਬਜ਼ਾਦਾ ਫਤਿਹ ਸਿੰਘ ਜੀ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ | ਵਾਲੀਬਾਲ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਹਾਊਸ ਪਹਿਲੇ ਨੰਬਰ 'ਤੇ ਰਿਹਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ, ਵਿਸ਼ਵਕਰਮਾ ਦਿਵਸ ਅਤੇ ਭਾਈ ਦੂਜ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਤਿਉਹਾਰਾਂ ਤੋਂ ਪ੍ਰੇਰਣਾ ਲੈਣ ਲਈ ਵੀ ਪ੍ਰੇਰਿਆ | ਨਿਰਦੇਸ਼ਕ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿਉਹਾਰ ਸਾਡੇ ਸਭਿਆਚਾਰ ਦੀ ਰੀੜ੍ਹ ਦੀ ਹੱਡੀ ਹਨ | ਦੀਵਾਲੀ ਸਾਨੂੰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦੀ ਹੈ | ਉਨ੍ਹਾਂ ਕਿਹਾ ਕਿ ਮੈਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਵਾਰ ਪਟਾਕਿਆਂ ਤੋਂ ਦੂਰ ਰਹਿ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਵੱਛ ਅਤੇ ਖ਼ੁਸ਼ਹਾਲ ਬਣਾਉਣ ਦਾ ਪ੍ਰਣ ਲੈਣ |
ਪਿਛਲੀ ਖ਼ਬਰ ਕਾਕਾ ਰਵਿੰਦਰ ਪ੍ਰੀਤ ਸਿੰਘ ਰਵੀ ਦੀ ਯਾਦ 'ਚ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।