05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਕਾਕਾ ਰਵਿੰਦਰ ਪ੍ਰੀਤ ਸਿੰਘ ਰਵੀ ਦੀ ਯਾਦ 'ਚ ਲਗਾਇਆ ਖ਼ੂਨਦਾਨ ਕੈਂਪ

ਅਜੀਤ ਡੈਸਕ 19-10-2025
ਸਮਾਣਾ, 18 ਅਕਤੂਬਰ (ਸਾਹਿਬ ਸਿੰਘ)-ਇਸ ਸਾਲ ਜਨਵਰੀ ਮਹੀਨੇ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਗੁਰਦੁਆਰਾ ਗੁਰੂ ਰਵੀਦਾਸ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਰਾਜ ਸਿੰਘ ਦੇ ਨੌਜਵਾਨ ਭਤੀਜੇ ਕਾਕਾ ਰਵਿੰਦਰ ਪ੍ਰੀਤ ਸਿੰਘ ਰਵੀ ਦੀ ਯਾਦ ਵਿਚ ਗੁਰੂ ਰਵਿਦਾਸ ਨੌਜਵਾਨ ਸਭਾ ਰਵਿਦਾਸ ਨਗਰ, ਸਮਾਣਾ ਵਲੋਂ ਪਰਿਵਾਰ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 56 ਇਕਾਈਆਂ ਖ਼ੂਨ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਡਾਕਟਰਾਂ ਦੀ ਟੀਮ ਨੇ ਇਕੱਤਰ ਕੀਤਾ | ਕੈਂਪ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿਲ, ਅਕਾਲੀ ਦਲ ਪੁਨਰ ਸੁਰਜੀਤੀ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਰਾਣਾ ਸੇਖੋਂ, ਅਕਾਲੀ ਆਗੂ ਗੋਪਾਲ ਸ਼ਰਮਾ ਅਤੇ ਹੀਰਾ ਸਿੰਘ ਕੋਮਲ ਨੇ ਪਹੁੰਚ ਕੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ | ਪ੍ਰਧਾਨ ਭਾਈ ਰਾਜ ਸਿੰਘ, ਮਾਸਟਰ ਬਲਦੇਵ ਸਿੰਘ, ਮੀਤ ਪ੍ਰਧਾਨ ਬਲਦੇਵ ਸਿੰਘ, ਜੋਰਾ ਸਿੰਘ, ਸਾਬਕਾ ਇੰਸਪੈਕਟਰ ਪੀਆਰਟੀਸੀ ਅਵਤਾਰ ਸਿੰਘ ਅਤੇ ਗੁਰਸੇਵਕ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਪ੍ਰੋ. ਬਡੂੰਗਰ ਨੇ ਆਖਿਆ ਕਿ ਖ਼ੂਨਦਾਨ ਮਨੁੱਖਤਾ ਦੀ ਸੇਵਾ ਹੈ | ਇਸ ਨੂੰ ਮਹਾਦਾਨ ਕਿਹਾ ਜਾਂਦਾ ਹੈ | ਅੱਜ ਦੇ ਸਮੇਂ ਵਿਚ ਜ਼ਿੰਦਗੀਆਂ ਬਚਾਉਣ ਵਿਚ ਖ਼ੂਨਦਾਨੀਆਂ ਦਾ ਵੱਡਾ ਯੋਗਦਾਨ ਹੈ | ਕੈਂਪ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਕਾਂਗਰਸ ਆਗੂ ਵਰਿੰਦਰਪਾਲ ਸਿੰਘ ਵਿੰਕੀ ਨੇ ਆਪਣੇ ਗ੍ਰਹਿ ਵਿਖੇ ਵੱਡੇ ਇਕੱਠ ਦੌਰਾਨ 'ਵੋਟ ਚੋਰ ਗੱਦੀ ਛੋੜ' ਦੇ ਫਾਰਮ ਭਰੇ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ 'ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।