31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਕੂਲ ਆਫ ਐਮੀਨੈਂਸ ਫ਼ੀਲਖ਼ਾਨਾ 'ਚ ਹੋਈ ਮਾਪੇ-ਅਧਿਆਪਕ ਮਿਲਣੀ

ਸਕੂਲ ਆਫ ਐਮੀਨੈਂਸ ਫ਼ੀਲਖ਼ਾਨਾ 'ਚ ਹੋਈ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪੇ ਅਤੇ ਪਿ੍ੰਸੀਪਲ | ਅਜੀਤ ਤਸਵੀਰ <br/> 20-10-2025
ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਆਫ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ 'ਚ ਸਟੇਟ ਅਵਾਰਡੀ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਦੀ ਯੋਗ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਹੋਈ | ਜਿਸ ਵਿਚ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣ ਅਤੇ ਐੱਸ.ਐੱਮ.ਸੀ ਦੇ ਮੈਂਬਰ ਸ਼ਾਮਿਲ ਹੋਏ | ਸਭ ਤੋਂ ਪਹਿਲਾਂ ਪਿ੍ੰਸੀਪਲ ਡਾ.ਰਜਨੀਸ਼ ਗੁਪਤਾ ਅਤੇ ਸਮੂਹ ਸਟਾਫ਼ ਨੇ ਮਾਪਿਆਂ ਦਾ ਸਵਾਗਤ ਕੀਤਾ | ਇਸ ਤੋਂ ਇਲਾਵਾ ਬੱਚਿਆਂ ਦੀ ਸਤੰਬਰ ਪ੍ਰੀਖਿਆ ਦੀ ਕਾਰਗੁਜ਼ਾਰੀ ਬਾਰੇ ਸੀ.ਈ.ਪੀ. ਪ੍ਰੀਖਿਆ, ਮਿਸ਼ਨ ਮੈਰਿਟ, ਯੁੱਧ ਨਸ਼ਿਆਂ ਵਿਰੁੱਧ, ਇੰਗਲਿਸ਼ ਹੈਲਪਰ ਪ੍ਰੋਗਰਾਮ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ | ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਵਿੱਦਿਅਕ ਕਿਰਿਆਵਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮਾਪੇ ਤੇ ਅਧਿਆਪਕ ਦੋਨੋਂ ਮਿਲ ਜਾਣ ਤਾਂ ਬੱਚਿਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ | ਉਨ੍ਹਾਂ ਨੇ ਮਾਪਿਆਂ ਨੂੰ ਵੀ ਬੇਨਤੀ ਕੀਤੀ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਦਾ ਸਾਥ ਦੇਣ | ਇਸ ਮੌਕੇ 'ਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਮੂਹ ਸਹੂਲਤਾਂ ਅਤੇ ਸਕੂਲ ਦੀਆਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਅਤੇ ਉਪਲਬਧੀਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਬਿਜ਼ਨਸ ਬਲਾਸਟਰ ਨਾਲ ਸੰਬੰਧਿਤ ਸਟਾਲਾਂ ਲਗਾਈਆਂ ਗਈਆਂ ਅਤੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਸਮੂਹ ਸਟਾਫ਼ ਮੈਂਬਰਜ਼ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫਤਹਿਪੁਰ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਦਾ ਹੋਕਾ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਮੁਲਾਜ਼ਮਾਂ ਨੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।