31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫਤਹਿਪੁਰ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਦਾ ਹੋਕਾ

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਹਿਪੁਰ ਸਮਾਣਾ ਦੇ ਵਿਦਿਆਰਥੀ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਹੋਕਾ ਦਿੰਦੇ ਹੋਏ | ਤਸਵੀਰ : ਸਾਹਿਬ ਸਿੰਘ <br/> 20-10-2025
ਸਮਾਣਾ, 19 ਅਕਤੂਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਹਿਪੁਰ ਸਮਾਣਾ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਪਰਾਲੀ ਨਾ ਸਾੜਨ ਦਾ ਹੋਕਾ ਦਿੰਦਿਆਂ ਰੈਲੀ ਕੱਢੀ | ਜਿਸ 'ਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰੈਲੀ ਵਿਚ ਹਿੱਸਾ ਲੈਂਦਿਆਂ ਲੋਕਾਂ ਨੂੰ ਦੀਵਾਲੀ ਮੌਕੇ ਬੰਬ ਪਟਾਕੇ ਤੇ ਆਤਿਸ਼ਬਾਜ਼ੀਆਂ ਨਾ ਚਲਾਉਣ ਲਈ ਜਾਗਰੂਕ ਕੀਤਾ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ ਨੇ ਆਖਿਆ ਕਿ ਅੱਜ ਧਰਤੀ, ਪਾਣੀ ਅਤੇ ਹਵਾ ਨੂੰ ਬਚਾਉਣ ਦੀ ਸਖ਼ਤ ਲੋੜ ਹੈ, ਨਹੀਂ ਤਾਂ ਪਛਤਾਉਣਾ ਪਵੇਗਾ | ਸਕੂਲ ਪਿ੍ੰਸੀਪਲ ਸੁਨੀਤਾ ਰਾਣੀ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਸਕੂਲ ਤੋਂ ਪਿੰਡ ਢੈਂਠਲ ਲਈ ਹਰੀ ਝੰਡੀ ਦੇ ਕੇ ਰੈਲੀ ਲਈ ਰਵਾਨਾ ਕੀਤਾ | ਵਿਦਿਆਰਥੀਆਂ ਨੇ ਬੁਲੰਦ ਆਵਾਜ਼ ਵਿਚ ਨਾਅਰੇ ਲਗਾ ਕੇ ਸਾਰੇ ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕੀਤਾ ਕਿ ਦੀਵਾਲੀ ਸੁਰੱਖਿਅਤ ਢੰਗ ਨਾਲ ਮਨਾਉਣੀ ਚਾਹੀਦੀ ਹੈ ਤੇ ਪਟਾਕੇ ਨਹੀਂ ਚਲਾਉਣੇ ਚਾਹੀਦੇ | ਜੇਕਰ ਆਸ-ਪਾਸ ਕੋਈ ਆਪਣੇ ਖੇਤਾਂ ਵਿਚ ਪਰਾਲੀ ਨੂੰ ਸਾੜਦਾ ਹੈ ਤਾਂ ਉਸ ਨੂੰ ਜਾਗਰੂਕ ਕਰਨਾ ਚਾਹੀਦਾ ਹੈ | ਇਲਾਕਾ ਨਿਵਾਸੀਆਂ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ |
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਸਮੇਂ ਬਰੂਦੀ ਆਤਿਸ਼ਬਾਜ਼ੀ ਨਾ ਕੀਤੀ ਜਾਵੇ-ਯਾਦਵਿੰਦਰ ਸਿੰਘ ਯਾਦੂ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਫ਼ੀਲਖ਼ਾਨਾ 'ਚ ਹੋਈ ਮਾਪੇ-ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।