14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਸ਼ੀਲੇ ਕੈਪਸੂਲਾਂ ਸਮੇਤ ਦੋ ਕਾਬੂ, ਪਰਚਾ ਦਰਜ

ਰਾਜਪੁਰਾ ਵਿਖੇ ਐੱਸ.ਅੱੈਚ.ਓ. ਕਿ੍ਪਾਲ ਸਿੰਘ ਮੋਹੀ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤੇ ਵਿਆਕਤੀਆਂ ਬਾਰੇ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 04-11-2025
ਰਾਜਪੁਰਾ, 3 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਕਿ੍ਪਾਲ ਸਿੰਘ ਮੋਹੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਥਾਣੇਦਾਰ ਨਰਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ ਪੱਕੀ ਸੂਹ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਦੋ ਵਿਅਕਤੀਆਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਕਿ੍ਪਾਲ ਸਿੰਘ ਮੋਹੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਆਕਤੀਆਂ ਦੇ ਖਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ | ਪੁਲਿਸ ਨੇ ਦਾਅਵਾ ਕੀਤਾ ਕਿ ਇਨ੍ਹਾਂ ਕੋਲੋ ਹੋਰ ਵੀ ਕਈ ਗੁੱਝੇ ਭੇਦ ਖੁੱਲ੍ਹ ਸਕਦੇ ਹਨ | ਪੁਲਿਸ ਨੂੰ ਇਨ੍ਹਾਂ ਨੇ ਆਪਣੀ ਪਹਿਚਾਣ ਰਾਜੂ ਉਰਫ ਸਪੇਰਾ ਤੇ ਸਾਗਰ ਵਾਸੀ ਮਿਰਚ ਮੰਡੀ ਦੱਸੀ ਹੈ | ਪੁਲਿਸ ਨੇ ਇਨ੍ਹਾਂ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਕਿਰਪਾਲ ਸਿੰਘ ਮੋਹੀ ਨੇ ਕਿਹਾ ਕਿ ਪੁਲਿਸ ਕਿਸੇ ਨੂੰ ਵੀ ਨਸ਼ਾ ਖੋਰੀ ਕਰਨ ਦੀ ਇਜਾਜਤ ਨਹੀਂ ਦੇਵੇਗੀ ਅਤੇ ਨਸ਼ੇ ਦੇ ਤਸਕਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਅੱਜ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਲਾਈਟ ਐਂਡ ਸਾਊਾਡ ਸ਼ੋਅ ਦੇਖਣ ਵਾਸਤੇ 45 ਮਿੰਟ ਦਾ ਸਮਾਂ ਜ਼ਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।