14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 04-11-2025
ਰਾਜਪੁਰਾ, 3 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਗੁਰਦੁਆਰਾ ਸਾਹਿਬ ਜੋਤ ਸਰੂਪ ਫੋਕਲ ਪੁਆਇੰਟ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਦੇਹ ਬਹੁਤ ਹੀ ਸੁੰਦਰ ਪਾਲਕੀ 'ਚ ਸੁਸ਼ੋਭਿਤ ਸੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਵਕੀਲ ਸ਼ਬੇਗ ਸਿੰਘ ਸੰਧੂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੋਤ ਸਰੂਪ ਤੋਂ ਆਰੰਭ ਹੋਇਆ ਤੇ ਸਤਿਕਾਰ ਵਿਹਾਰ, ਮਹਿੰਦਰ ਕਾਲੋਨੀ, ਨਾਰਨੌਲ ਕਾਲੋਨੀ, ਸਟਾਰ ਇਨਕਲੇਵ, ਗੁਰਲੀਨ ਕਾਲੋਨੀ, ਮੁੱਖ ਬਾਜ਼ਾਰਾਂ ਅਤੇ ਹੋਰਨਾਂ ਮੁਹੱਲਿਆਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਗੁਰਦਵਾਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ | ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦੇ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਵਿਚ ਹਾਜ਼ਰੀਆਂ ਭਰ ਰਹੀਆਂ ਸਨ | ਇਸ ਮੌਕੇ ਭਾਈ ਜੀਵਨ ਸਿੰਘ, ਕਰਮ ਸਿੰਘ, ਸਤਵਿੰਦਰ ਸਿੰਘ ਸੰਧੂ ਸਾਬਕਾ ਕੌਂਸਲਰ, ਸੰਤ ਸਿੰਘ, ਦਿਲਬਾਗ ਸਿੰਘ, ਜਸਨਿੰਦਰ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਸੁਰਜੀਤ ਸਿੰਘ, ਅਮਰੀਕ ਸਿੰਘ, ਗੁਲਜ਼ਾਰ ਸਿੰਘ, ਦਾਰਾ ਸਿੰਘ, ਗੁਰਚਰਨ ਸਿੰਘ, ਜਤਿੰਦਰਬੀਰ ਸਿੰਘ ਸੰਧੂ, ਅਮਨ ਸੰਧੂ, ਕੁਲਜਿੰਦਰ ਸਿੰਘ ਸੰਧੂ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਧੱਕਾ- ਡਾ. ਬਲਵੀਰ ਸਿੰਘ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਸ਼ਾਨਵੀਰ ਸਿੰਘ ਨੇ ਪੰਜਾਬ ਤਾਇਕਵਾਂਡੋ 'ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।