12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ਼ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ਼ ਸਹਾਇਤਾ ਕੇਂਦਰ ਦਾ ਉਦਘਾਟਨ ਕਰਦੇ ਹੋਏ | ਅਜੀਤ ਤਸਵੀਰ <br/> 04-11-2025
ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੀ ਸਿਹਤ ਪ੍ਰਣਾਲੀ ਨੂੰ ਡਿਜੀਟਲ ਤੇ ਆਧੁਨਿਕ ਦੌਰ ਨਾਲ ਜੋੜਦਿਆਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਫੁਲੀ ਈ-ਹਸਪਤਾਲ ਵਜੋਂ ਉਦਘਾਟਨ ਕਰਨ ਸਮੇਤ ਇੱਥੇ ਮੁੱਖ ਮੰਤਰੀ ਮਰੀਜ਼ ਸਹਾਇਤਾ ਕੇਂਦਰ ਨੂੰ ਵੀ ਮਰੀਜ਼ਾਂ ਲਈ ਸਮਰਪਿਤ ਕੀਤਾ | ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਰਾਜਿੰਦਰਾ ਹਸਪਤਾਲ ਵਿਖੇ ਮਰੀਜ਼ਾਂ ਨੂੰ ਤੇਜ਼, ਪਾਰਦਰਸ਼ੀ ਤੇ ਆਸਾਨ ਸਿਹਤ ਸੇਵਾ ਪ੍ਰਦਾਨ ਹੋਵੇਗੀ ਅਤੇ ਸੂਬੇ ਦੇ ਲੋਕਾਂ ਨੂੰ ਉਤਮ ਸਿਹਤ ਸੇਵਾ ਪਹੁੰਚਾਉਣ ਲਈ ਜਲਦੀ ਹੀ ਇਹ ਪ੍ਰਣਾਲੀ ਰਾਜ ਦੇ ਬਾਕੀ ਸਾਰੇ ਜ਼ਿਲ੍ਹਾ ਤੇ ਸਬ ਡਵੀਜ਼ਨ ਹਸਪਤਾਲਾਂ 'ਚ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇੱਥੇ ਕਿ੍ਟੀਕਲ ਮੈਡੀਸਨ, ਫੈਮਲੀ ਮੈਡੀਸਨ, ਪੈਲੀਏਟਿਵ ਤੇ ਜੈਰੀਏਟਿਵ ਕੇਅਰ ਦੇ ਚਾਰ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ | ਸੁਪਰ ਸਪੈਸ਼ਲਿਟੀ ਹਸਪਤਾਲ ਨੂੰ ਹੋਰ ਆਧੁਨਿਕ ਸੇਵਾਵਾਂ ਨਾਲ ਲੈਸ ਕਰਨ ਸਮੇਤ 300 ਬੈੱਡਾਂ ਦਾ ਟਰੌਮਾ ਕੇਅਰ ਹਸਪਤਾਲ ਬਣਾਇਆ ਜਾ ਰਿਹਾ ਹੈ | ਡਾ. ਬਲਬੀਰ ਸਿੰਘ ਨੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਕਿੰਗਜ-ਇਲੈਵਨ ਪੰਜਾਬ ਦੇ ਅਧੀਨ ਰਾਊਾਡ ਟੇਬਲ ਇੰਡੀਆ ਵਲੋਂ 30 ਲੱਖ ਦੀ ਲਾਗਤ ਨਾਲ ਬਣਾਏ ਗਏ ਮੁੱਖ ਮੰਤਰੀ ਮਰੀਜ਼ ਸਹਾਇਤਾ ਕੇਂਦਰ 'ਚ ਮਰੀਜ਼ਾਂ ਤੇ ਵਾਰਸਾਂ ਨੂੰ ਬੈਠਣ, ਉਡੀਕ ਕਰਨ, ਜਨ ਔਸ਼ਧੀ ਦਵਾਈਆਂ ਦੀ ਸਹੂਲਤ ਸਮੇਤ ਮਰੀਜ਼ਾਂ, ਬਜ਼ੁਰਗ ਅਤੇ ਅਪਾਹਜਾਂ ਨੂੰ ਹਰ ਤਰ੍ਹਾਂ ਦੀ ਮਦਦ ਵੀ ਪ੍ਰਦਾਨ ਕਰਨ ਲਈ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਰਾਜ 'ਚ 3 ਸਰਕਾਰੀ ਤੇ 5 ਪ੍ਰਾਈਵੇਟ ਮੈਡੀਕਲ ਕਾਲਜਾਂ ਸਮੇਤ 8 ਨਵੇਂ ਮੈਡੀਕਲ ਕਾਲਜ ਬਹੁਤ ਜਲਦ ਸ਼ੁਰੂ ਹੋਣ ਜਾ ਰਹੇ ਹਨ | ਇਸ ਤੋਂ ਬਿਨਾਂ ਹਰ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦੀ ਇਲਾਜ ਸਹੂਲਤ ਪ੍ਰਦਾਨ ਕਰਕੇ ਪੰਜਾਬ ਸਰਕਾਰ ਨੇ ਸਿਹਤ ਕ੍ਰਾਂਤੀ ਨੂੰ ਹੋਰ ਅੱਗੇ ਵਧਾਇਆ ਹੈ | ਇਕ ਮੌਕੇ ਡੀ.ਆਰ.ਐੱਮ.ਈ. ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪਿ੍ੰਸੀਪਲ ਡਾ. ਆਰ.ਪੀਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਸਮੇਤ ਹੋਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਘਰ-ਘਰ ਸੰਪਰਕ ਅਭਿਆਨ ਤਹਿਤ ਸਨੌਰ ਖੰਡ 'ਚ ਸੰਘ ਦੀ ਅਹਿਮ ਬੈਠਕ ਅਗਲੀ ਖ਼ਬਰ ਬਿਜਲੀ ਸੋਧ ਬਿੱਲ-2025 ਦੇ ਖ਼ਿਲਾਫ਼ ਜੂਨੀਅਰ ਇੰਜੀਨੀਅਰਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।