ਪਟਿਆਲਾ, 5 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਵਲੋਂ ਗਸ਼ਤ ਦੌਰਾਨ ਦੋ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪਹਿਲੇ ਕੇਸ 'ਚ ਥਾਣਾ ਤਿ੍ਪੜੀ ਦੇ ਮੁਖੀ ਇੰਸ. ਸੁਖਵਿੰਦਰ ਸਿੰਘ ਗਿੱਲ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਕੋਹਲੀ ਸਵੀਟਸ ਚੌਂਕ ਲਾਗੇ ਗੋਲੀਆਂ ਵੇਚਣ ਲਈ ਖੜ੍ਹਾ ਹੈ, ਜਿਸ ਤਹਿਤ ਐੱਸ.ਆਈ. ਹਰਭਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਰਵਿੰਦਰ ਸਿੰਘ ਤੇ ਅਰਜਨ ਕੁਮਾਰ ਵਾਸੀਅਨ ਜ਼ਿਲ੍ਹਾ ਪਟਿਆਲਾ ਨੂੰ ਮੌਕੇ 'ਤੇ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ 260 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਤਿ੍ਪੜੀ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਅਜਿਹੇ ਇਕ ਹੋਰ ਕੇਸ 'ਚ ਥਾਣਾ ਤਿ੍ਪੜੀ ਦੇ ਥਾਣੇਦਾਰ ਗੁਰਭੇਜ ਸਿੰਘ ਨੇ ਦਸਿਆ ਕਿ ਬੰਨਾ ਰੋਡ ਲਾਗੇ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਾਜ਼ਰ ਸੀ | ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਉਨ੍ਹਾਂ ਨੂੰ ਦੇਖ ਕੇ ਭੱਜਣ ਲੱਗਿਆ | ਜਿਨ੍ਹਾਂ ਨੂੰ ਮੌਕੇ 'ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਮੁਲਜ਼ਮਾਂ ਤੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਆਧਾਰ 'ਤੇ ਥਾਣਾ ਅਨਾਜ ਦੀ ਪੁਲਿਸ ਨੇ ਮੁਲਜ਼ਮ ਰਣਜੀਤ ਸ਼ਰਮਾ ਅਤੇ ਜੋਗਿੰਦਰ ਸਿੰਘ ਵਾਸੀਅਨ ਪਟਿਆਲਾ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ |