29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਸ਼ੇ ਦੀਆਂ ਗੋਲੀਆਂ ਸਮੇਤ ਤਸਕਰ ਕਾਬੂ

ਅਜੀਤ ਡੈਸਕ 06-11-2025
ਰਾਜਪੁਰਾ, 5 ਨਵੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗਿਆਰਾਂ ਹਜ਼ਾਰ ਛੇ ਸੌ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਡੀ.ਐੱਸ.ਪੀ. ਮਨਜੀਤ ਸਿੰਘ ਦੀਆਂ ਹਦਾਇਤਾਂ 'ਤੇ ਐੱਸ.ਐੱਚ.ਓ. ਸਦਰ ਗੁਰਸੇਵਕ ਸਿੰਘ ਸਿੱਧੂ ਦੀ ਟੀਮ ਯੁੱਧ ਨਸ਼ਿਆਂ ਵਿਰੋਧ ਮੁਹਿੰਮ ਨੂੰ ਸਿਰੇ ਚੜ੍ਹਾਉਣ ਵਿਚ ਲੱਗੀ ਹੋਈ ਹੈ | ਇਸੇ ਕੜੀ ਤਹਿਤ ਪੁਲਿਸ ਪਾਰਟੀ ਏ ਜੀ.ਐੱਮ. ਰਿਜੋਰਟ ਦੇ ਨੇੜੇ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਹਾਜ਼ਰ ਸੀ ਅਤੇ ਆਉਂਦੇ ਜਾਂਦੇ ਰਾਹੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ | ਪੁਲਿਸ ਪਾਰਟੀ ਨੇ ਵੇਖਿਆਂ ਕਿ ਇਕ ਵਾਹਨ ਰਾਜਪੁਰਾ ਸਾਈਡ ਤੋਂ ਆ ਰਿਹਾ ਸੀ ਅਤੇ ਉਸ ਵਿਚੋਂ ਇਕ ਵਿਅਕਤੀ ਉੱਤਰਿਆਂ | ਉਸ ਨੇ ਹੱਥ ਵਿਚ ਇਕ ਕਾਲੇ ਰੰਗ ਦਾ ਬੈਗ ਫੜਿਆ ਹੋਇਆ ਸੀ | ਉਹ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਜਦੋਂ ਉਸ ਨੰੂ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ ਪੁਲਿਸ ਨੂੰ 11600 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਨੂੰ ਉਸ ਨੇ ਆਪਣੀ ਪਹਿਚਾਣ ਸੰਦੀਪ ਸਿੰਘ ਪੁੱਤਰ ਪਿ੍ਤਪਾਲ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਦੱਸੀ | ਪੁਲਿਸ ਨੇ ਉਸ ਨੰੂ ਕਾਬੂ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਐੱਸ.ਐੱਚ.ਓ. ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਵਿਅਕਤੀ ਨਸ਼ੇ ਦੀ ਖੇਪ ਨਸ਼ੀਲੀਆਂ ਗੋਲੀਆਂ ਰਾਜਸਥਾਨ ਤੋਂ ਲੈ ਕੇ ਆਇਆ ਸੀ | ਇਸ ਨੇ ਅੱਗੇ ਕਿਥੇ ਸਪਲਾਈ ਕਰਨੀਆਂ ਸਨ ਇਸ ਬਾਰੇ ਵਿਚ ਪੁਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਬਾਰੇ ਵਿਚ ਹੋਰ ਵੀ ਕਾਫੀ ਕੁਝ ਵੀ ਸਾਹਮਣੇ ਆਉਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।