30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਵਿਧਾਇਕ ਦੇਵ ਮਾਨ ਦੀ ਅਗਵਾਈ 'ਚ ਐੱਸ. ਸੀ. ਭਾਈਚਾਰੇ ਨੇ ਰਾਜਾ ਵੜਿੰਗ ਦਾ ਪੁਤਲਾ ਸਾੜਿਆ

ਅਜੀਤ ਡੈਸਕ 06-11-2025
ਨਾਭਾ, 5 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੇ ਭਾਸ਼ਣ ਦੌਰਾਨ ਕਾਂਗਰਸ ਦੇ ਸੀਨੀਅਰ ਦਲਿਤ ਆਗੂ ਸਵ. ਬੂਟਾ ਸਿੰਘ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਖ਼ਿਲਾਪ ਇਤਰਾਜ਼ਯੋਗ ਟਿੱਪਣੀ ਕਰਨ ਨੂੰ ਲੈ ਕੇ ਨਾਭਾ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਇਸ ਦੇ ਵਿਰੋਧ 'ਚ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਐੱਸ.ਸੀ. ਭਾਈਚਾਰੇ ਦੇ ਨਾਲ ਸੰਬੰਧਿਤ ਆਗੂ, ਵਰਕਰ ਸ਼ਾਮਿਲ ਹੋਏ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਤੋਂ ਅਸਤੀਫ਼ਾ ਲੈ ਕੇ ਉਸ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਐਸ.ਸੀ. ਕਮਿਸ਼ਨ ਵਲੋਂ ਵੀ ਰਾਜਾ ਬੜਿੰਗ ਦੇ ਖ਼ਿਲਾਫ਼ ਪਰਚਾ ਦਰਜ ਕਰਨਾ ਚਾਹੀਦਾ ਹੈ ਕਿਉਂਕਿ ਉਨ•ਾਂ ਨੇ ਐਸ.ਸੀ ਭਾਈਚਾਰੇ ਦੇ ਲੋਕਾਂ ਦਾ ਦਿਲ ਦੁਖਾਇਆ ਹੈ | ਇਸ ਮੌਕੇ ਉਨ•ਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਯੂਥ ਡਿਵੈਲਪਮੈਂਟ ਬੋਰਡ, ਗੁਰਦੀਪ ਸਿੰਘ ਦੀਪਾ ਚੇਅਰਮੈਨ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ, ਅਮਨਦੀਪ ਸਿੰਘ ਕੋਟ ਪ੍ਰਧਾਨ ਸਰਪੰਚ ਯੂਨੀਅਨ ਨਾਭਾ, ਧਰਮਿੰਦਰ ਸਿੰਘ ਸੁਖੇਵਾਲ, ਜਸਵਿੰਦਰ ਸਿੰਘ ਅੱਚਲ ਸਰਪੰਚ, ਮੇਜਰ ਸਿੰਘ ਤੁੰਗਾਂ ਸਰਪੰਚ, ਬੇਦ ਪ੍ਰਕਾਸ਼ ਕਾਲੀ, ਭੁਪਿੰਦਰ ਸਿੰਘ ਕੱਲਰ ਮਾਜਰੀ ਤੇ ਹੋਰ ਅਹੁਦੇਦਾਰਾਂ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਜੋਗੀ ਨਾਨੋਕੀ ਦੀ ਅਗਵਾਈ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਇਆ ਅਰਦਾਸ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।