18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

ਅਜੀਤ ਡੈਸਕ 07-11-2025
ਪਟਿਆਲਾ, 6 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਵਤਾਰ ਸਿੰਘ ਨੇ ਜ਼ਿਲ੍ਹੇ ਦੇ ਚਿਲਡਰਨ ਹੋਮਜ਼ ਦਾ ਅਚਾਨਕ ਦੌਰਾ ਕਰਦਿਆਂ ਇੱਥੇ ਰਹਿ ਰਹੇ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਸਿੱਖਿਆ ਦਾ ਜਾਇਜ਼ਾ ਲਿਆ¢ ਉਨ੍ਹਾਂ ਨੇ ਐੱਸ. ਓ. ਐੱਸ. ਚਿਲਡ੍ਰਨਜ਼ ਵਿਲੇਜ਼ ਰਾਜਪੁਰਾ, ਚਿਲਡ੍ਰਨ ਹੋਮ ਪਟਿਆਲਾ ਐਟ ਰਾਜਪੁਰਾ, ਮਾਨਸਿਕ ਤੌਰ 'ਤੇ ਅਪੰਗ ਬੱਚਿਆਂ ਲਈ ਹਾਫ ਵੇਅ ਹੋਮ, ਰਾਜਪੁਰਾ ਅਤੇ ਯਦਵਿੰਦਰ ਪੂਰਣ ਬਾਲ ਨਿਕੇਤਨ, ਪਟਿਆਲਾ ਦਾ ਦੌਰਾ ਕੀਤਾ¢ ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਸੀਜੇਐਮ ਅਮਨਦੀਪ ਕੰਬੋਜ ਵੀ ਮੌਜੂਦ ਸਨ¢ ਜ਼ਿਲ੍ਹਾ ਤੇ ਸੈਸ਼ਨਜ ਜੱਜ ਨੇ ਬੱਚਿਆਂ ਨਾਲ ਉਨ੍ਹਾਂ ਦੀ ਪੜ੍ਹਾਈ, ਭੋਜਨ, ਸ਼ਿਕਾਇਤਾਂ 'ਤੇ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਬੱਚਿਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾ ਦਾ ਮੌਕੇ ਉਤੇ ਹੀ ਹੱਲ ਕੀਤਾ ਗਿਆ¢ ਉਨ੍ਹਾਂ ਨੇ ਸਬੰਧਤ ਸੁਪਰਡੈਂਟਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦਾ ਖ਼ਿਆਲ ਰੱਖਣ ਲਈ ਵਿਸ਼ੇਸ਼ ਹਦਾਇਤਾਂ ਦਿੰਦਿਆਂ ਕਿਹਾ ਗਿਆ ਕਿ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵਿਚ ਕੋਈ ਕਮੀ ਨਾ ਰਹੇ¢ ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਚਿਲਡਰਨ ਹੋਮਜ਼ ਦਾ ਸਮੇਂ-ਸਮੇਂ 'ਤੇ ਦੌਰਾ ਕੀਤਾ ਜਾਂਦਾ ਹੈ ਤੇ ਇਸੇ ਤਹਿਤ ਹੀ ਇਹ ਦੌਰਾ ਕੀਤਾ ਗਿਆ ਹੈ¢ 13 ਦਸੰਬਰ 2025 ਨੂੰ ਜ਼ਿਲ੍ਹਾ ਪਟਿਆਲਾ ਵਿਚ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ. ਅਮਨਦੀਪ ਕੰਬੋਜ ਨੇ ਲੋਕਾਂ ਨੂੰ ਆਪਣੇ ਵਿਵਾਦਾਂ ਨੈਸਨਲ ਲੋਕ ਅਦਾਲਤ ਅੱਗੇ ਪੇਸ਼ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਮਿਹਨਤ ਦੀ ਕਮਾਈ ਦੀ ਬਚਤ ਹੋ ਸਕੇ¢ ਉਨ੍ਹਾਂ ਕਿਹਾ ਕਿ ਇਸ ਬਾਬਤ ਹੋਰ ਵਿਸਤਿ੍ਤ ਜਾਣਕਾਰੀ ਵੈਬਸਾਈਟ www.pulsa.gov.in ਜਾਂ ਐੱਨ.ਏ.ਐੱਲ.ਐੱਸ.ਏ. ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਲਈ ਜਾ ਸਕਦੀ ਹੈ¢
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਦੇਵ ਮਾਨ ਦੀ ਅਗਵਾਈ 'ਚ ਪਿੰਡਾਂ ਤੇ ਸ਼ਹਿਰਾਂ ਦੀਆਂ ਕਮੇਟੀਆਂ ਨਾਲ ਪ੍ਰਸ਼ਾ... ਅਗਲੀ ਖ਼ਬਰ ਡੀ.ਸੀ. ਨੇ ਪਿੰਡ ਖਰੋਲਾ 'ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।