18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਦੇਵ ਮਾਨ ਦੀ ਅਗਵਾਈ 'ਚ ਪਿੰਡਾਂ ਤੇ ਸ਼ਹਿਰਾਂ ਦੀਆਂ ਕਮੇਟੀਆਂ ਨਾਲ ਪ੍ਰਸ਼ਾਸਨ ਦੀ ਹੋਈ ਮੀਟਿੰਗ

ਅਜੀਤ ਡੈਸਕ 07-11-2025
ਨਾਭਾ, 6 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਚਲਾਈ ਗਈ ਮੁਹਿੰਮ ਤਹਿਤ ਨਾਭਾ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਬਣਾਈਆਂ ਗਈਆਂ ਕਮੇਟੀਆਂ ਦੇ ਆਗੂਆਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ¢ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦੱਸਿਆ ਕਿ ਨਾਭਾ ਵਿਖੇ ਯੁੱਧ ਨਸ਼ਿਆ ਵਿਰੁੱਧ ਦੇ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਤੇ ਨਾਭਾ ਹਲਕੇ ਦੇ ਮੋਹਤਬਰ ਵਿਅਕਤੀਆ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ ਤਾਂ ਜੋ ਉਹ ਨਸ਼ੇ ਵਰਗੀ ਦਲ ਦਲ 'ਤੇ ਪੈਨੀ ਨਜ਼ਰ ਰੱਖ ਸਕਣ ਅਤੇ ਨਸ਼ਾ ਤਸਕਰਾਂ ਨੂੰ ਫੜਾ ਸਕਣ¢ ਉਨ੍ਹਾਂ ਕਿਹਾ ਕਿ ਜਦੋਂ ਦੀ ਪੰਜਾਬ ਸਰਕਾਰ ਸੱਤਾ ਵਿਚ ਆਈ, ਉਦੋ ਤੋਂ ਹੀ ਨਸ਼ਾ ਤਸਕਰਾਂ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ¢ ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਮੁਹਿੰਮ ਦੇ ਨਾਲ ਯੁੱਧ ਨਸ਼ਾ ਵਿਰੁੱਧ ਦੇ ਤਹਿਤ ਛੇੜੀ ਗਈ ਹੈ ਉਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਕੋਤਵਾਲੀ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆ ਵਿਰੁੱਧ ਦੇ ਤਹਿਤ ਜੋ ਮੁਹਿੰਮ ਚਲਾਈ ਗਈ ਹੈ ਉਸ ਦੇ ਤਹਿਤ ਅਸੀਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਦੇ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਗਿਆ ਹੈ¢ ਯੁੱਧ ਨਸ਼ਿਆਂ ਵਿਰੁੱਧ ਦੇ ਹਲਕਾ ਕੋਆਰਡੀਨੇਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਹਰ ਪਿੰਡ ਵਿਚ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਕਮੇਟੀਆਂ ਬਣਾਈਆਂ ਗਈਆਂ ਹਨ¢ ਉਨ੍ਹਾਂ ਕਿਹਾ ਕਿ ਇਹ ਉਪਰਾਲਾ ਬਹੁਤ ਹੀ ਸਲਾਘਾਯੋਗ ਕਦਮ ਹੈ ਤੇ ਆਉਂਣ ਵਾਲੇ ਸਮੇਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ¢ ਇਸ ਮੌਕੇ ਉਪ ਮੰਡਲ ਮਜਿਸਟ੍ਰੇਟ ਡਾ. ਇਸਮਤ ਵਿਜੇ ਸਿੰਘ, ਗੁਰਚਰਨ ਸਿੰਘ ਗਿੱਲ ਕਾਰਜ ਸਾਧਕ ਅਫਸਰ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਧਰਮਿੰਦਰ ਸਿੰਘ ਸੁਖੇਵਾਲ, ਰੁਪਿੰਦਰ ਸਿੰਘ ਵਾਇਸ ਕੁਆਰਡੀਨੇਟਰ, ਭੁਪਿੰਦਰ ਸਿੰਘ ਕੱਲਰ ਮਾਜਰੀ ਕੁਆਰਡੀਨੇਟਰ, ਹਰੀਸ਼ ਸ਼ਰਮਾਂ ਵਾਇਸ ਕੁਆਰਡੀਨੇਟਰ, ਭੁਵੇਸ ਪਾਸੀ, ਕਮਲਜੀਤ ਸਿੰਘ ਸੋਜਾ, ਨਿਰਮਲ ਸਿੰਘ ਲੋਪੇ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਕਮਲ ਭਾਦਸੋਂ, ਸਰਬਾ ਪਹਾੜਪੁਰ, ਭੁਪਿੰਦਰ ਸਿੰਘ ਕਕਰਾਲਾ, ਅਮਰੀਕ ਸਿੰਘ, ਕਸ਼ਮੀਰ ਸਿੰਘ ਲਾਲਕਾ, ਬਲਵਿੰਦਰ ਸਿੰਘ ਰਵੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਮੌਜੂਦ ਸਨ¢
ਪਿਛਲੀ ਖ਼ਬਰ ਸਕਰੈਪ ਦੇ ਗੋਦਾਮ ਨੰੂ ਅੱਗ ਲੱਗਣ ਕਾਰਨ ਸਾਮਾਨ ਰਾਖ ਦੇ ਢੇਰ 'ਚ ਬਦਲਿਆ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।