18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮਾਜਿਕ ਚੇਤਨਾ ਪੈਦਾ ਕਰਦੀਆਂ ਹਨ- ਜਥੇ. ਕਰਤਾਰਪੁਰ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਕਰਵਾਏ ਸਮਾਗਮ ਦÏਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਤੇ ਹੋਰ ਸੰਗਤ | ਅਜੀਤ ਤਸਵੀਰ <br/> 07-11-2025
ਭੁੱਨਰਹੇੜੀ 6 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭੁੱਨਰਹੇੜੀ 'ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਵੱਖ-ਵੱਖ ਸਮਾਗਮ ਕਰਵਾਏ ਗਏ¢ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ¢ ਦੀਵਾਨ ਵੀ ਸਜਾਏ ਗਏ ¢ ਗਿਆਨੀ ਰਣਜੀਤ ਸਿੰਘ ਬੀਰੋਕੇ ਵਲੋਂ ਸਰਬੱਤ ਦੇ ਭਲੇ ਅਤੇ ਸੁਖ ਸ਼ਾਂਤੀ ਸਬੰਧੀ ਅਰਦਾਸ ਕੀਤੀ¢ ਧਰਮ ਪ੍ਰਚਾਰ ਕਮੇਟੀ ਪ੍ਰਚਾਰ ਪਰਮਿੰਦਰ ਸਿੰਘ ਰਿਓਦ, ਪ੍ਰਚਾਰਕ ਬਹਾਦਰ ਸਿੰਘ ਢਪਾਲੀ ਸਮੇਤ ਵੱਖ ਵੱਖ ਰਾਗੀ ਢਾਡੀ ਤੇ ਪ੍ਰਚਾਰਕਾਂ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਰਾਹੀਂ ਸਾਂਝ ਪਾਈ¢ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆ ਆਖਿਆ ਕਿ ਗੁਰੂ ਸਾਹਿਬ ਨੇ ਮਨੁੱਖ ਨੂੰ ਸਰਲ ਜੀਵਨ ਜਿਊਣ ਦੀ ਜਾਂਚ ਸਿਖਾਈ | ਮਨੁੱਖ ਨੂੰ ਕਿਰਤ ਕਰਨ ਦੇ ਨਾਲ ਨਾਲ ਨਾਮ ਜਪਣ, ਵੰਡ ਛੱਕਣ ਦਾ ਸੰਦੇਸ਼ ਦਿੱਤਾ¢ ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਗੁਰੂ ਦੀਆਂ ਸਿਖਿਆਵਾਂ ਸਮਾਜਿਕ ਚੇਤਨਾ ਪੈਦਾ ਕਰਨ ਵਾਲੀਆਂ ਹਨ¢ ਊਚ ਨੀਚੀ, ਜਾਤ ਪਾਤ ਭੇਦ ਭਾਵ ਖਤਮ ਕਰਨ ਲਈ ਆਖਿਆ¢ ਇਸਤਰੀ ਜਾਤੀ ਦਾ ਸਤਿਕਾਰ ਕਰਨ ਦੀ ਸਿਖਿਆ ਦਿੱਤੀ¢ਇਸ ਮੌਕੇ ਗਿਆਨੀ ਰਣਜੀਤ ਸਿੰਘ ਬੀਰੋਕੇ, ਕੁਲਬੀਰ ਸਿੰਘ, ਗੁਰਮੀਤ ਸਿੰਘ ਬਿੱਟੂ, ਕੈਪਟਨ ਰਣਧੀਰ ਸਿੰਘ, ਕੁਲਵਿੰਦਰ ਸਿੰਘ ਇੰਦਰਜੀਤ ਸਿੰਘ ਮਾਨ, ਮੇਜਰ ਸਿੰਘ ਸਵਾਈ ਸਿੰਘ ਵਾਲਾ, ਕੈਪਟਨ ਸਤਨਾਮ ਸਿੰਘ, ਡਾਕਟਰ ਹਰਵਿੰਦਰ ਸਿੰਘ, ਗੁਰਸ਼ਰਨ ਸਿੰਘ ਸੰਧੂ, ਜੋਗਾ ਸਿੰਘ ਮੱਲੀ, ਰਵਿੰਦਰ ਸਿੰਘ ਰਾਣਾ, ਸਰਬਜੀਤ ਸਿੰਘ ਮਿੱਠਾ, ਜਸਪਾਲ ਸਿੰਘ ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਤੇ ਗਵਨਪ੍ਰੀਤ ਸਿੰਘ ਆਦਿ ਮÏਜੂਦ ਸਨ¢
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਨੇ 'ਪੰਜਾਬੀ ਫੈਸਟ' ਵਿਚ ਅਹਿਮ ਸਥਾਨ ਕੀਤੇ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।