ਨਾਭਾ, 6 ਨਵੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਭਾ ਦੇ ਨਜ਼ਦੀਕ ਪਿੰਡ ਪਾਲੀਆ ਖ਼ੁਰਦ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਨ ਗੁਰਮਤਿ ਸਮਾਗਮ ਕਰਵਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਪ੍ਰਵੀਨ ਸਿੰਘ ਪਾਲੀਆ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾਂਦੀਆਂ ਰਹੀਆਂ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਾਮ ਸਿੰਘ ਨੇ ਕੀਰਤਨ ਦੁਆਰਾ ਅਤੇ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਜੀਵਨ ਸੰਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ | ਇਸ ਮੌਕੇ ਨੇਤਰ ਸਿੰਘ, ਗੁਰਮੇਲ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਬਲਜਿੰਦਰ ਸਿੰਘ ਤੇ ਨਿਰੰਜਣ ਸਿੰਘ ਆਦਿ ਹਾਜ਼ਰ ਸਨ |