19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੋਡਾਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਰੇਂਜ ਦਾ ਕੀਤਾ ਦੌਰਾ

ਪੋਡਾਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਸ਼ੂਟਿੰਗ ਰੇਂਜ ਦੇ ਦੌਰੇ ਦੌਰਾਨ | ਅਜੀਤ ਤਸਵੀਰ <br/> 07-11-2025
ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੋਡਾਰ ਇੰਟਰਨੈਸ਼ਨਲ ਸਕੂਲ ਪਟਿਆਲਾ ਦੇ ਕਲਾਸ ਪਹਿਲੀ, ਦੂਜੀ ਤੇ ਤੀਜੀ ਦੇ ਵਿਦਿਆਰਥੀਆਂ ਵਲੋਂ ਸ਼ੂਟਿੰਗ ਰੇਂਜ ਦਾ ਵਿੱਦਿਅਕ ਦੌਰਾ ਕੀਤਾ ਗਿਆ, ਜਿਸ ਦÏਰਾਨ ਵਿਦਿਆਰਥੀਆਂ ਨੂੰ ਸ਼ੂਟਿੰਗ ਰੇਂਜ ਵਿਚ ਸਿਖਲਾਈ ਪ੍ਰਾਪਤ ਇੰਸਟਰਕਟਰਾਂ ਦੀ ਅਗਵਾਈ ਹੇਠ ਰਾਈਫਲ ਸ਼ੂਟਿੰਗ ਤੇ ਕਰਾਸਬੋ ਸ਼ੂਟਿੰਗ ਦੇਖਣ ਨੂੰ ਮਿਲੀ¢ ਰੇਂਜ ਦੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਬੁਨਿਆਦੀ ਤਕਨੀਕਾਂ, ਸੁਰੱਖਿਆ ਉਪਾਵਾਂ ਅਤੇ ਸ਼ੂਟਿੰਗ ਖੇਡਾਂ ਵਿਚ ਅਨੁਸ਼ਾਸਨ ਦੀ ਮਹੱਤਤਾ ਨਾਲ ਜਾਣੂ ਕਰਵਾਇਆ ਗਿਆ¢ ਪੋਡਾਰ ਇੰਟਰਨੈਸ਼ਨਲ ਸਕੂਲ ਦੀ ਪਿ੍ੰਸੀਪਲ ਜਸਪ੍ਰੀਤ ਸੰਧੂ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਲਈ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਕਰਵਾਉਂਦਾ ਰਹਿੰਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਨਵੇਂ ਹੁਨਰਾਂ ਦੀ ਪੜਚੋਲ ਕਰਨ, ਆਤਮਵਿਸ਼ਵਾਸ ਵਧਾਉਣ ਅਤੇ ਕਲਾਸ-ਰੂਮ ਸਿੱਖਿਆ ਤੋਂ ਪਰੇ ਅਸਲ-ਸੰਸਾਰ ਦੀ ਸਮਝ ਵਿਕਸਤ ਕਰਨ ਵਿਚ ਮਦਦ ਕੀਤੀ ਜਾ ਸਕੇ¢ ਇਸ ਤੋਂ ਇਲਾਵਾ ਅਜਿਹੀਆਂ ਗਤੀਵਿਧੀਆਂ ਨਾ ਸਿਰਫ਼ ਵਿਦਿਆਰਥੀਆਂ ਦੀ ਇਕਾਗਰਤਾ ਅਤੇ ਤਾਲਮੇਲ ਨੂੰ ਵਧਾਉਂਦੀਆਂ ਹਨ ਬਲਕਿ ਉਨ੍ਹਾਂ ਨੂੰ ਨਵੀਆਂ ਖੇਡ ਰੁਚੀਆਂ ਦੀ ਖੋਜ ਕਰਨ ਲਈ ਵੀ ਉਤਸ਼ਾਹਿਤ ਕਰਦੀਆਂ ਹਨ¢
ਪਿਛਲੀ ਖ਼ਬਰ ਹਿੰਦੀ ਨਾਟਕ 'ਪੰਚ ਲਾਈਟ' ਦਾ ਮੰਚਨ 8 ਨੂੰ ਅਗਲੀ ਖ਼ਬਰ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।