ਸਮਾਣਾ, 6 ਨਵੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਪਿਛਲੇ 24 ਘੰਟਿਆਂ ਵਿਚ ਪਰਾਲੀ ਸਾੜਨ ਦੇ ਚਾਰ ਮਾਮਲੇ ਦਰਜ ਕੀਤੇ ਹਨ | ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਸੈਟੇਲਾਈਟ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪੁਲਿਸ ਨੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀਆਂ ਵਿਰੁੱਧ ਪਿੰਡ ਧਨੇਠਾ ਵਿਚ ਦੋ, ਕੁਲਬੁਰਛਾਂ ਤੇ ਫਤਹਿਮਾਜਰੀ ਵਿਚ ਇਕ-ਇਕ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਦੁਹਰਾਇਆ ਹੈ ਕਿ ਵਾਤਾਵਰਨ ਨੂੰ ਸ਼ੁੱਧ ਰੱਖਣਾ ਗੁਰੂ ਸਾਹਿਬਾਨ ਦੀ ਮੁੱਢਲੀ ਸਿੱਖਿਆ ਹੈ |