19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਾਈ ਭਾਗੋ ਬਿ੍ਗੇਡ ਨੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮਾਈ ਭਾਗੋ ਬਿ੍ਗੇਡ ਵਲੋਂ ਕਰਵਾਏ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਜਾਣ ਦਾ ਦਿ੍ਸ਼ | ਅਜੀਤ ਤਸਵੀਰ <br/> 07-11-2025
ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਮਾਈ ਭਾਗੋ ਬਿ੍ਗੇਡ ਵਲੋਂ ਪ੍ਰਸ਼ਨੋਤਰੀ ਮੁਕਾਬਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਮਨੁੱਖੀ ਅਧਿਕਾਰਾਂ ਦੇ ਰਖਵਾਲੇ ਨੌਵੀਂ ਪਾਤਸ਼ਾਹੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲੀ ਟੀਮਾਂ ਨੇ ਹਿੱਸਾ ਲਿਆ | ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਪਹਿਲੇ, ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੂਜੇ, ਬੀ.ਅੱੈਨ. ਖ਼ਾਲਸਾ ਤੀਜੇ ਅਤੇ ਢੁਡਿਆਲ ਖ਼ਾਲਸਾ ਸਕੂਲ ਦੇ ਬੱਚੇ ਚੌਥੇ ਸਥਾਨ 'ਤੇ ਰਹੇ | ਇਸ ਮੌਕੇ ਡਾ. ਕੁਲਵੰਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪਿ੍ੰ. ਜਸਵਿੰਦਰ ਸਿੰਘ, ਪਿ੍ੰ. ਸੁਰਿੰਦਰ ਕੌਰ ਸੰਧੂ ਤੇ ਪਿ੍ੰ. ਰਣਜੀਤ ਕੌਰ, ਕਵਿੱਤਰੀ ਕੁਲਦੀਪ ਕੌਰ ਧੰਜੂ, ਕਵਿੱਤਰੀ ਪਰਵਿੰਦਰ ਕੌਰ, ਪਿ੍ੰ. ਮੱਘਰ ਸਿੰਘ, ਡਾਇਰੈਕਟਰ ਮਹਿੰਦਰਪਾਲ ਸਿੰਘ ਤੇ ਮਨਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ 8 ਨੂੰ ਤਰਨ ਤਾਰਨ ਹਲਕੇ 'ਚ ਕਰਨਗੇ 'ਝੰਡਾ ਮਾਰਚ ਮਹਾਂ ਰੈਲੀ' ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।