27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸੜਕ ਹਾਦਸੇ 'ਚ ਇਕ ਦੀ ਮੌਤ, ਪਰਚਾ ਦਰਜ

ਅਜੀਤ ਡੈਸਕ 08-11-2025
ਰਾਜਪੁਰਾ, 7 ਨਵੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਕਰਨਵੀਰ ਸਿੰਘ ਪੁੱਤਰ ਕੁਲਵੀਰ ਸਿੰਘ ਵਾਸੀ ਗਊਸ਼ਾਲਾ ਰੋਡ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ ਈ-ਰਿਕਸ਼ੇ ਵਿਚ ਸਵਾਰ ਹੋ ਕੇ ਜਾ ਰਿਹਾ ਸੀ | ਜਦ ਉਹ ਓਵਰ ਬਿ੍ਜ ਜਨਸੁੂਆ ਨੇੜੇ ਗਿਆ ਤਾਂ ਇਕ ਕਾਰ ਦਾ ਡਰਾਇਵਰ ਕਾਰ ਨੂੰ ਲਾਹਪ੍ਰਵਾਹੀ ਅਤੇ ਤੇਜ ਰਫਤਾਰ ਨਾਲ ਚਲਾ ਕੇ ਲਿਆ ਰਿਹਾ ਸੀ | ਉਸ ਨੇ ਕਾਰ ਈ-ਰਿਕਸ਼ੇ ਵਿਚ ਮਾਰੀ ਜਿਸ ਕਾਰਨ ਉਸ ਦਾ ਪਿਤਾ ਸਖਤ ਫੱਟੜ ਹੋ ਗਿਆ | ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਨਾ ਮਾਲੂਮ ਕਾਰ ਦੇ ਡਰਾਈਵਰ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਤਰਨ ਤਾਰਨ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਰੋਡ ਸ਼ੋਅ 8 ਨੂੰ - ਐਡਵੋਕੇਟ ਸ਼ਾਹਪੁਰ ਅਗਲੀ ਖ਼ਬਰ ਯੁੱਧ ਨਸ਼ੇ ਵਿਰੁੱਧ ਤਹਿਤ ਪਿੰਡਾਂ ਤੇ ਵਾਰਡਾਂ ਦੀਆਂ ਕਮੇਟੀਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।