ਨਾਭਾ, 7 ਨਵੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਬੁਲਾਰੇ ਅਤੇ ਮੁੱਖ ਸੇਵਾਦਾਰ ਹਲਕਾ ਨਾਭਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਤਰਨਤਾਰਨ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਸਾਂਝੇ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਨੂੰ ਚੋਣ ਅੰਦਰ ਭਾਰੀ ਸਮਰਥਨ ਮਿਲ ਰਿਹਾ ਹੈ | ਐਡਵੋਕੇਟ ਸਾਹਪੁਰ ਨੇ ਦੱਸਿਆ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਲਗਾਤਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਅੱਜ ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ 8 ਨਵੰਬਰ ਨੂੰ ਭਾਈ ਮਨਦੀਪ ਸਿੰਘ ਦੇ ਸਮਰਥਨ ਵਿਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ, ਜਿਸ ਵਿਚ ਜਿੱਥੇ ਪਾਰਟੀ ਦੀ ਸੁਮੱਚੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਦੇ ਵਰਕਰ ਹਾਜ਼ਰ ਹੋਣਗੇ, ਉੱਥੇ ਹੀ ਹਲਕਾ ਨਾਭਾ ਤੋਂ ਵੀ ਪਾਰਟੀ ਵਰਕਰ ਵੱਡੀ ਗਿਣਤੀ ਵਿਚ ਇਸ ਰੋਡ ਸ਼ੋਅ ਦਾ ਹਿੱਸਾ ਬਣਨਗੇ |