27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਤਰਨ ਤਾਰਨ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਸ਼ਾਨਦਾਰ ਜਿੱਤ-ਦਵਿੰਦਰ ਸਿੰਘ ਸਿੱਧੂ <br/>

ਅਜੀਤ ਡੈਸਕ 08-11-2025
ਪਾਤੜਾਂ, 7 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਤਰਨਤਾਰਨ ਵਿਧਾਨ ਸਭਾ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਹਵਾ ਚੱਲ ਰਹੀ ਹੈ ਅਤੇ ਲੋਕ ਇਕ ਪਾਸੇ ਹੋ ਕੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਦਾ ਸਮਰਥਨ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ ਨੇ ਪਾਤੜਾਂ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਤਰਨਤਾਰਨ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਅੰਦਰ ਚੋਣ ਪ੍ਰਚਾਰ ਕਰਕੇ ਆਏ ਹਨ, ਜਿਸ ਦੌਰਾਨ ਉਨ੍ਹਾਂ ਦੇਖਿਆ ਹੈ ਕਿ ਲੋਕ ਧਰਮੀ ਫੌਜੀ ਪਰਿਵਾਰ ਨੂੰ ਵੱਡਾ ਹੁੰਗਾਰਾ ਦੇ ਰਹੇ ਹਨ ਜਿਸ ਨਾਲ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਜਿੱਤ ਯਕੀਨੀ ਹੈ | ਸਿੱਧੂ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਅੰਦਰ ਠੱਪ ਪਏ ਵਿਕਾਸ ਕਾਰਜਾਂ ਤੋਂ ਦੁਖੀ ਅਤੇ ਪਿਛਲੀ ਅਕਾਲੀ ਸਰਕਾਰ ਦੌਰਾਨ ਹੋਏ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਵੀ ਲੋਕ ਸ੍ਰੋਮਣੀ ਅਕਾਲੀ ਦਲ ਦਾ ਸਾਥ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ ਹੈ ਉਸ ਤੋਂ ਵੀ ਲੋਕ ਸੰਤੁਸਟ ਹਨ ਅਤੇ ਪੰਜਾਬ ਵਿਚ ਦੁਬਾਰਾ ਫਿਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨਣ ਲਈ ਤਰਨਤਾਰਨ ਹਲਕੇ ਦੇ ਲੋਕ ਪਿ੍ੰਸੀਪਲ ਸੁਖਵਿੰਦਰ ਸਿੰਘ ਰੰਧਾਵਾ ਦਾ ਡੱਟ ਕੇ ਸਾਥ ਦੇ ਰਹੇ ਹਨ ਜਿਸ ਨੂੰ ਦੇਖਦਿਆ ਉਨ੍ਹਾਂ ਦੀ ਜਿੱਤ ਯਕੀਨੀ ਹੈ | ਇਸ ਮੌਕੇ ਇਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਜਗਦੇਵ ਸਿੰਘ ਸਰਪੰਚ, ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ <br/> ਅਗਲੀ ਖ਼ਬਰ ਤਰਨ ਤਾਰਨ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਰੋਡ ਸ਼ੋਅ 8 ਨੂੰ - ਐਡਵੋਕੇਟ ਸ਼ਾਹਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।