27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਦਸੰਬਰ ਨੂੰ <br/>

ਅਜੀਤ ਡੈਸਕ 08-11-2025
ਪਟਿਆਲਾ, 7 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਰੀਆਂ ਜਾਣ ਵਾਲੀਆਂ ਗਰੁੱਪ-ਸੀ ਤੇ ਇਸ ਤੋਂ ਉੱਪਰ ਦੀਆਂ ਆਸਾਮੀਆਂ ਲਈ ਨਿਰਧਾਰਿਤ ਯੋਗਤਾਵਾਂ 'ਚੋਂ ਇਕ ਯੋਗਤਾ ਉਮੀਦਵਾਰਾਂ ਲਈ ਮੈਟਿ੍ਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ, ਜਿਨ੍ਹਾਂ ਉਮੀਦਵਾਰਾਂ ਪਾਸ ਮੈਟਿ੍ਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਦਸੰਬਰ (ਦਿਨ ਐਤਵਾਰ) ਨੂੰ ਲਈ ਜਾਵੇਗੀ | ਦਫ਼ਤਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਲੋਂ ਜਾਰੀ ਸੂਚਨਾ ਮੁਤਾਬਿਕ ਉਕਤ ਪ੍ਰੀਖਿਆ ਲਈ ਫਾਰਮ ਜਮਾਂ ਕਰਵਾਉਣ ਦੀ ਆਖ਼ਰੀ ਮਿਤੀ 5 ਦਸੰਬਰ ਹੋਵੇਗੀ | ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਹੋਵੇਗੀ | ਇਸ ਪ੍ਰੀਖਿਆ ਲਈ ਫ਼ੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ | ਫਾਰਮ ਜਮਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਅਧਾਰ ਕਾਰਡ, ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30*25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ 'ਤੇ 56/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫ਼ੋਟੋਆਂ ਇਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ 'ਚੋਂ ਦੋ ਫ਼ੋਟੋਆਂ ਗਜ਼ਟਿਡ ਅਫ਼ਸਰ ਵਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਾਡ ਅਤੇ ਕੱਪੜੇ ਫਿੱਕੇ (ਲਾਈਟ) ਰੰਗ ਦੇ ਹੋਣ, ਨਾਲ ਲਿਆਉਣ | ਪੰਜਾਬੀ ਪ੍ਰਬੋਧ ਪ੍ਰੀਖਿਆ ਸੰਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫ਼ੋਨ ਨੰ. 0175-2214469 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਸੂਲਰ ਦੇ ਵਾਰਡ ਨੰਬਰ-37 'ਚ ਬਣਨਗੀਆਂ ਨਵੀਆਂ ਸੜਕਾਂ- ਮੇਅਰ ਕੁੰਦਨ ਗੋਗੀਆ <br/> ਅਗਲੀ ਖ਼ਬਰ ਵੰਦੇ ਭਾਰਤ ਐਕਸਪ੍ਰੈੱਸ ਦੀ ਮੰਗ ਹੋਈ ਪੂਰੀ- ਜੈ ਇੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।