ਸਨੌਰ, 7 ਨਵੰਬਰ (ਸੋਖਲ)-ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਹਲਕੇ 'ਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਚੁੱਕੀਆਂ ਹਨ | ਅਕਾਲੀ ਦਲ ਦੇ ਸੀਨੀਅਰ ਆਗੂ ਐੱਨ.ਆਰ.ਆਈ. ਲੱਖੀ ਸ਼ਰਮਾ ਅਰਨੋਲੀ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਅਕਾਲੀ ਦਲ ਤਰਨਤਾਰਨ ਦੇ ਜ਼ਿਮਨੀ ਚੋਣ ਮੈਦਾਨ ਵਿਚ ਇਕ ਸ਼ਾਨਦਾਰ ਜਿੱਤ ਦਰਜ ਕਰੇਗਾ | ਲੱਖੀ ਸ਼ਰਮਾ ਅਰਨੋਲੀ ਨੇ ਕਿਹਾ ਕਿ ਅਕਾਲੀ ਦਲ ਕਈ ਦਹਾਕਿਆਂ ਤੋਂ ਪੰਜਾਬ ਦੀ ਵੱਡੀ ਅਤੇ ਪੁਰਾਣੀ ਰਾਜਨੀਤਿਕ ਤਾਕਤ ਰਹੀ ਹੈ | ਲੋਕਾਂ ਦਾ ਭਰੋਸਾ ਪਾਰਟੀ 'ਤੇ ਅੱਜ ਵੀ ਕਾਇਮ ਹੈ | ਲੱਖੀ ਅਰਨੋਲੀ ਨੇ ਖ਼ਾਸ ਤੌਰ 'ਤੇ ਜ਼ਿਕਰ ਕੀਤਾ ਕਿ ਅਕਾਲੀ ਦਲ ਬਾਦਲ ਦੇ ਜਨਰਲ ਸੈਕਟਰੀ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਕੋਰ ਕਮੇਟੀ ਦੇ ਮੈਂਬਰ ਇਲਾਕੇ ਵਿਚ ਵਧੀਆ ਕੰਮ ਕਰ ਰਹੇ ਹਨ, ਜਿਸ ਨਾਲ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋ ਰਿਹਾ ਹੈ |