28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸੀ੍ਰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 08-11-2025
ਅਰਨੋ, 7 ਨਵੰਬਰ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੇ ਅਰਨੋ ਖ਼ੁਰਦ (ਮਝੈਲ ਫਾਰਮ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਪੁਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਵਿਚ ਪਿੰਡ ਅਤੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਵਲੋਂ ਆਪਣਾ-ਆਪਣਾ ਯੋਗਦਾਨ ਪੂਰੀ ਤਨਦੇਹੀ ਨਾਲ ਪਾਇਆ ਜਾਂਦਾ ਹੈ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦੀਆਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਅਰਨੋ ਮਝੈਲ ਫਾਰਮ ਦੇ ਪ੍ਰਧਾਨ ਜਸਬੀਰ ਸਿੰਘ ਥਿੰਦ ਨੇ ਦੱਸਿਆ ਕੀ ਸਵੇਰੇ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਰਾਤ ਸਮੇਂ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਜਿਸ ਵਿਚ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੀਆਂ ਵਲੋਂ ਬਹੁਤ ਹੀ ਰਸਭਿੰਨੇ ਅੰਦਾਜ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਤੇ ਚਮਤਕਾਰਾਂ 'ਤੇ ਕੀਰਤਨ ਅਤੇ ਵਿਆਖਿਆ ਕਰਦੇ ਹੋਏ ਆਇਆਂ ਸੰਗਤਾਂ ਨੂੰ ਨਿਹਾਲ ਕਿਤਾ ਅਤੇ ਇਨ੍ਹਾਂ ਤੋਂ ਪਹਿਲਾਂ ਵੱਖ-ਵੱਖ ਰਾਗੀਆਂ ਅਤੇ ਕਥਾ ਵਾਚਕਾਂ ਵਲੋਂ ਆਈਆਂ ਸੰਗਤਾਂ ਨੂੰ ਗੁਰੂ ਜੀ ਦੇ ਵਚਨਾਂ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਹਰਨੇਕ ਸਿੰਘ ਗੁਰਦੁਆਰਾ ਲੋਕਲ ਕਮੇਟੀ ਬਹਿਰ ਸਾਹਿਬ, ਮਾ. ਸੁਖਬੀਰ ਸਿੰਘ ਕੈਸ਼ੀਅਰ, ਅਵਤਾਰ ਸਿੰਘ ਧੰਜੂ ਬਹਿਰ ਸਾਹਿਬ, ਬਾਬਾ ਦਿਲਬਾਗ ਸਿੰਘ, ਬਾਬਾ ਸੁਰਿੰਦਰ ਸਿੰਘ, ਅਮਰਜੀਤ ਸਿੰਘ ਢਿੱਲੋਂ, ਗੁਰਪ੍ਰਤਾਪ ਸਿੰਘ ਮਝੈਲ, ਧਿਆਨ ਸਿੰਘ ਸਾਬਕਾ ਸਰਪੰਚ, ਸਰਪੰਚ ਸਤਨਾਮ ਸਿੰਘ, ਜਸਵਿੰਦਰ ਸਿੰਘ ਜੱਸੂ, ਵਨਿੰਦਰ ਸਿੰਘ ਮੱਖਣ ਸਰਪੰਚ ਅਰਨੋ, ਮਨਪ੍ਰੀਤ ਸਿੰਘ, ਕਵਲਜੀਤ ਸਿੰਘ, ਓਾਕਾਰ ਸਿੰਘ ਧੱਜੂ, ਮਾ.ਰਾਜਦੀਪ ਸਿੰਘ ਥਿੰਦ, ਮਨਦੀਪ ਸਿੰਘ ਅਰਨੋ, ਕੁਲਦੀਪ ਸਿੰਘ ਬਾਉ ਆਦਿ ਤੋਂ ਇਲਾਵਾ ਸਮੁੱਚੇ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ |

ਪਿਛਲੀ ਖ਼ਬਰ ਕਸਬਾ ਬਾਦਸ਼ਾਹਪੁਰ 'ਚ ਚੋਰਾਂ ਵਲੋਂ ਕੀਤੀਆਂ ਜਾ ਰਹੀਆਂ ਚੋਰੀਆਂ ਕਾਰਨ ਸ਼ੈਲਰ ਮਾਲਕਾਂ 'ਚ ਹਾਹਾਕਾਰ <br/> ਅਗਲੀ ਖ਼ਬਰ ਹਮੀਰ ਸਿੰਘ ਨੂੰ 'ਡਾ. ਸਾਧੂ ਸਿੰਘ ਹਮਦਰਦ ਪੁਰਸਕਾਰ' ਦੇਣ ਦੇ ਫ਼ੈਸਲੇ 'ਤੇ ਜਥੇਬੰਦੀਆਂ ਨੇ ਖ਼ੁਸ਼ੀ ਪ੍ਰਗਟਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।