28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਓ- ਐੱਸ. ਡੀ. ਐੱਮ. ਗੁਪਤਾ <br/>

ਅਜੀਤ ਡੈਸਕ 08-11-2025
ਰਾਜਪੁਰਾ, 7 ਨਵੰਬਰ (ਜੀ.ਪੀ. ਸਿੰਘ)-ਸਥਾਨਕ ਇਕ ਨਿੱਜੀ ਪੈਲੇਸ 'ਚ ਹਲਕਾ ਰਾਜਪੁਰਾ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਪ੍ਰਧਾਨ ਕੌਂਸਲਰ ਰਾਜੇਸ਼ ਕੁਮਾਰ ਦੀ ਅਗਵਾਈ 'ਚ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ. ਡੀ. ਐੱਮ. ਰਾਜਪੁਰਾ ਅਵਿਕੇਸ਼ ਗੁਪਤਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ੇ ਨੌਜਵਾਨੀ ਨੂੰ ਖ਼ਤਮ ਕਰ ਰਹੇ ਹਨ ਤੇ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਇਸ ਲੋਕ ਲਹਿਰ ਬਣਾ ਕੇ ਘਰ-ਘਰ, ਸ਼ਹਿਰ-ਸ਼ਹਿਰ ਅਤੇ ਪਿੰਡ-ਪਿੰਡ ਵਿਚ ਇਕ ਜੁੱਟ ਹੋਣਾ ਪਵੇਗਾ | ਉਨ•ਾਂ ਕਿਹਾ ਕਿ ਜਿਹੜੇ ਪਿੰਡਾਂ ਦੇ ਲੋਕਾਂ ਦੀਆਂ ਵਿਲੈਜ਼ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਬਣਾਈਆਂ ਗਈਆਂ ਹਨ ਉਨ੍ਹਾਂ ਦੇ ਮੈਂਬਰ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਤੇ ਪਿੰਡ ਦੀ ਹਰ ਹਰਕਤ ਤੇ ਨਜ਼ਰ ਰੱਖਦੇ ਹੋਏ ਨਸ਼ਾ ਤਸਕਰਾਂ ਨੂੰ ਫੜਵਾਉਣ ਲਈ ਪੁਲਿਸ ਦੀ ਮਦਦ ਕਰਨ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ੇ ਦੀ ਤਸਕਰੀ ਕਰਦੇ ਹਨ ਉਨ੍ਹਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਪੁਲਿਸ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰ ਸਕੇ | ਸੂਚਨਾ ਦੇਣ ਵਾਲਿਆਂ ਦੇ ਨਾਂਅ ਗੁਪਤ ਰੱਖੇ ਜਾਣਗੇ | ਇਸ ਮੋਕੇ ਬੀ.ਡੀ.ਪੀ.ਓ. ਬਨਦੀਪ ਸਿੰਘ, ਚੋਂਕੀ ਇੰਚਾਰਜ ਥਾਣੇਦਾਰ ਨਿਸ਼ਾਨ ਸਿੰਘ, ਥਾਣੇਦਾਰ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ 'ਚ ਵੀ.ਡੀ.ਸੀ. ਮਾੈਬਰ ਹਾਜਰ ਸਨ |

ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਹੈਂਡਬਾਲ 'ਚ ਦੂਜਾ ਸਥਾਨ ਕੀਤਾ ਹਾਸਿਲ <br/> ਅਗਲੀ ਖ਼ਬਰ ਕਸਬਾ ਬਾਦਸ਼ਾਹਪੁਰ 'ਚ ਚੋਰਾਂ ਵਲੋਂ ਕੀਤੀਆਂ ਜਾ ਰਹੀਆਂ ਚੋਰੀਆਂ ਕਾਰਨ ਸ਼ੈਲਰ ਮਾਲਕਾਂ 'ਚ ਹਾਹਾਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।