28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਹੈਂਡਬਾਲ 'ਚ ਦੂਜਾ ਸਥਾਨ ਕੀਤਾ ਹਾਸਿਲ <br/>

ਅਜੀਤ ਡੈਸਕ 08-11-2025
ਦੇਵੀਗੜ੍ਹ, 7 ਨਵੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇਵੀਗੜ੍ਹ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ 'ਚ ਇਕ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਹਾਸਲ ਕੀਤਾ | ਸਹੋਦਿਆ ਸਕੂਲ ਕੰਪਲੈਕਸ ਵਲੋਂ ਗੁਰੂ ਨਾਨਕ ਫਾਊਾਡੇਸ਼ਨ ਸਕੂਲ, ਪਟਿਆਲਾ ਵਿਖੇ ਕਰਵਾਏ ਹੈਂਡਬਾਲ ਟੂਰਨਾਮੈਂਟ 'ਚ ਸਕੂਲ ਦੀ ਟੀਮ ਨੇ ਆਪਣੀ ਦਮਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ | ਇਸ ਮੌਕੇ ਖਿਡਾਰੀਆਂ ਨੇ ਮੈਦਾਨ ਵਿਚ ਆਪਣੀ ਉੱਤਮ ਖੇਡ-ਭਾਵਨਾ, ਤਾਲਮੇਲ ਅਤੇ ਟੀਮ ਵਰਕ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ਸਮੂਹ ਸਕੂਲ ਪ੍ਰਬੰਧਕਾਂ ਨੇ ਖਿਡਾਰੀਆਂ ਅਤੇ ਕੋਚ ਸਮੀਰ ਮੁਹੰਮਦ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਇਨ੍ਹਾਂ ਖਿਡਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਉਪਲਬਧੀ ਨਾ ਸਿਰਫ ਸਕੂਲ ਲਈ, ਸਗੋਂ ਹਰ ਵਿਦਿਆਰਥੀ ਦੇ ਮਾਪਿਆਂ ਲਈ ਵੀ ਮਾਣ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਸਾਡੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਕਿਸੇ ਤੋਂ ਘੱਟ ਨਹੀਂ ਹਨ | ਉਨ੍ਹਾਂ ਦਾ ਟੀਮ ਵਰਕ ਅਤੇ ਸਮਰਪਣ ਕਾਬਲੇ ਤਾਰੀਫ਼ ਹੈ | ਅਸੀਂ ਕਾਮਨਾ ਕਰਦੇ ਹਾਂ ਕਿ ਉਹ ਭਵਿੱਖ 'ਚ ਹੋਰ ਉਚਾਈਆਂ ਛੂਹਣ ਅਤੇ ਆਪਣੇ ਸਕੂਲ ਅਤੇ ਸੂਬੇ ਦਾ ਨਾਂਅ ਰੌਸ਼ਨ ਕਰਨ | ਇਸ ਮੌਕੇ ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਮੈਡਮ ਮਮਤਾ ਮੱਕੜ ਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਦੋ ਸਕੂਲਾਂ 'ਚ ਮਾਸ ਕੌਂਸਲਿੰਗ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਓ- ਐੱਸ. ਡੀ. ਐੱਮ. ਗੁਪਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।