28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਦੋ ਸਕੂਲਾਂ 'ਚ ਮਾਸ ਕੌਂਸਲਿੰਗ

ਅਜੀਤ ਡੈਸਕ 08-11-2025
ਪਟਿਆਲਾ, 7 ਨਵੰਬਰ (ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵਲੋਂ ਉਲੀਕੇ ਮਾਸ ਕੌਂਸਲਿੰਗ ਪ੍ਰੋਗਰਾਮ ਤਹਿਤ ਪਟਿਆਲਾ ਜ਼ਿਲ੍ਹੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਸਿੱਧੂਵਾਲ ਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਕਪੂਰੀ ਵਿੱਚ ਮਾਸ ਕਾਂਊਸਲਿੰਗ ਪ੍ਰੋਗਰਾਮ ਕੀਤਾ ਗਿਆ¢ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਦÏਰਾਨ 10ਵੀਂ ਅਤੇ 12ਵੀਂ ਤੋਂ ਬਾਅਦ ਵਿਦਿਆਰਥੀਆਂ ਲਈ ਵੱਖ-ਵੱਖ ਖੇਤਰਾਂ ਵਿਚ ਉਪਲੱਬਧ ਕਰੀਅਰ ਮੌਕਿਆਂ ਅਤੇ ਸਵੈਰੋਜ਼ਗਾਰ ਬਾਰੇ ਕਿੱਤਾ ਮਾਹਿਰਾਂ ਵਲੋਂ ਜਾਣਕਾਰੀ ਦਿੱਤੀ ਗਈ¢ਇਸ ਪ੍ਰੋਗਰਾਮ ਵਿਚ 457 ਵਿਦਿਆਰਥੀਆਂ ਨੇ ਭਾਗ ਲਿਆ ਤੇ ਇਹ ਪ੍ਰੋਗਰਾਮ ਪੂਰੇ ਨਵੰਬਰ ਮਹੀਨੇ ਦÏਰਾਨ ਜਾਰੀ ਰਹੇਗਾ ਤਾਂ ਜੋ ਵੱਧ ਤੋਂ ਵੱਧ ਸਕੂਲਾਂ ਵਿਚ ਮਾਸ ਕਾਂਊਸਲਿੰਗ ਪ੍ਰੋਗਰਾਮ ਕੀਤਾ ਜਾ ਸਕੇ ¢

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਹੈਂਡਬਾਲ 'ਚ ਦੂਜਾ ਸਥਾਨ ਕੀਤਾ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।