28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਲੋਕ ਮੁੜ ਯਾਦ ਕਰ ਰਹੇ ਨੇ ਅਕਾਲੀ ਦੌਰ ਦੇ ਵਿਕਾਸ ਕਾਰਜ-ਮਲਕੀਤ ਸਿੰਘ ਚੀਮਾ <br/>

ਅਜੀਤ ਡੈਸਕ 08-11-2025
ਪਟਿਆਲਾ, 7 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਮਲਕੀਤ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਹਲਕਾ ਸਮਾਣਾ ਨੇ ਕਿਹਾ ਕਿ ਅਕਾਲੀ ਦਲ ਵਲੋਂ ਕੀਤੇ ਵਿਕਾਸ ਕਾਰਜਾਂ ਤੇ ਲੋਕਾਂ ਦੀ ਸੁਣਵਾਈ ਵਾਲੇ ਦਿਨ ਮੁੜ ਲੋਕਾਂ ਨੂੰ ਯਾਦ ਆ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦੌਰ ਵਿਚ ਪ੍ਰਸ਼ਾਸਨ ਲੋਕਾਂ ਦੇ ਦਰ 'ਤੇ ਖੜ੍ਹਾ ਰਹਿੰਦਾ ਸੀ ਤੇ ਹਰੇਕ ਵਰਗ ਦੀ ਆਵਾਜ਼ ਉੱਪਰ ਤੱਕ ਪਹੁੰਚਦੀ ਸੀ, ਪਰ ਮੌਜੂਦਾ ਸਰਕਾਰ ਵਿਚ ਲੋਕਾਂ ਨੂੰ ਨਿਰਾਸ਼ਾ ਤੋਂ ਇਲਾਵਾ ਕੁਝ ਨਹੀਂ ਮਿਲਿਆ | ਚੀਮਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਬਿਜਲੀ ਮੁਫ਼ਤ ਕਰਨ, ਨੌਕਰੀਆਂ ਦੇਣ, ਅਤੇ ਸਿਹਤ-ਸਿੱਖਿਆ ਖੇਤਰ ਨੂੰ ਬਿਹਤਰ ਬਣਾਉਣ ਦੇ ਜੋ ਵਾਅਦੇ ਕੀਤੇ ਸਨ, ਉਹ ਸਿਰਫ ਕਾਗ਼ਜ਼ਾਂ ਤੱਕ ਹੀ ਸੀਮਤ ਰਹੇ ਹਨ | ਜ਼ਮੀਨੀ ਹਕੀਕਤ ਇਹ ਹੈ ਕਿ ਲੋਕਾਂ ਨੂੰ ਰੋਜਾਨਾ ਦੇ ਕੰਮਾਂ ਲਈ ਅਫ਼ਸਰਾਂ ਦੇ ਚੱਕਰ ਕੱਟਣੇ ਪੈਂਦੇ ਹਨ ਅਤੇ ਪ੍ਰਸਾਸ਼ਨਿਕ ਪੱਧਰ 'ਤੇ ਭਾਰੀ ਅਣਗਹਿਲੀ ਹੈ | ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਵੀ ਲੋਕ ਸਰਕਾਰੀ ਯੋਜਨਾਵਾਂ ਤੋਂ ਵਾਂਝੇ ਰਹਿੰਦੇ ਹਨ ਤੇ ਵਿਕਾਸ ਦੇ ਨਾਂ 'ਤੇ ਸਿਰਫ ਝੂਠੇ ਦਾਅਵੇ ਕੀਤੇ ਜਾ ਰਹੇ ਹਨ | ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੀ ਲਗਾਤਾਰ ਲੋਕਾਂ ਵਿਚ ਆਪਣੀ ਪਕੜ ਗੁਆ ਰਹੀ ਹੈ ਤੇ ਹੁਣ ਪਿੰਡਾਂ-ਸ਼ਹਿਰਾਂ ਵਿਚ ਲੋਕਾਂ ਦਾ ਰੁਝਾਨ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲ ਵੱਧ ਰਿਹਾ ਹੈ | ਚੀਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਦੁਬਾਰਾ ਅਕਾਲੀ ਦਲ ਬਾਦਲ ਨੂੰ ਹੀ ਆਪਣਾ ਭਰੋਸਾ ਦੇਣਗੇ ਕਿਉਂਕਿ ਇਹੀ ਪਾਰਟੀ ਪੰਜਾਬ ਦੀ ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਕੰਮ ਕਰਦੀ ਹੈ |

ਪਿਛਲੀ ਖ਼ਬਰ ਚੋਰਾਂ ਨੇ ਘਰ ਤੇ ਫ਼ੈਕਟਰੀ 'ਚ ਲਾਇਆ ਪਾੜ ਅਗਲੀ ਖ਼ਬਰ ਖ਼ਾਲਸਾ ਕਾਲਜ ਫਾਰ ਗਰਲਜ਼ ਆਕੜ ਦੀਆਂ ਵਿਦਿਆਰਥਣਾਂ ਵਲੋਂ ਸਾਇੰਸ ਸਿਟੀ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।