28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਡੀ. ਸੀ. ਵਲੋਂ ਸੜਕਾਂ ਦੀ ਉਸਾਰੀ ਦਾ ਨਿਰੀਖਣ <br/>

ਅਜੀਤ ਡੈਸਕ 08-11-2025
ਪਟਿਆਲਾ, 7 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਅੰਦਰ ਸੜਕਾਂ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਇੱਥੇ ਫੁਹਾਰਾ ਚੌਂਕ, ਲੀਲ੍ਹਾ ਭਵਨ, ਗੁਰਦੁਆਰਾ ਦੂਖਨਿਵਾਰਨ ਸਾਹਿਬ ਨੇੜੇ ਤੇ ਖੰਡਾ ਚੌਂਕ ਵਿਖੇ ਸੜਕ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਨੈਸ਼ਨਲ ਹਾਈਵੇ ਦੇ ਕਾਰਜਕਾਰੀ ਇੰਜੀਨੀਅਰ ਨਵਦੀਪ ਸਿੰਗਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਸਾਰੇ ਕੰਮ ਮਿਥੇ ਸਮੇਂ 'ਚ ਮੁਕੰਮਲ ਕੀਤੇ ਜਾਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਟਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਸੜਕਾਂ ਦੀ ਮੁਰੰਮਤ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਵਾਇਆ ਜਾਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਲੀਲ੍ਹਾ ਭਵਨ ਚੌਂਕ ਤੋਂ ਗੁਰਦੁਆਰਾ ਦੂਖਨਿਵਾਰਨ ਸਾਹਿਬ, ਭੁਪਿੰਦਰਾ ਰੋਡ (ਲੀਲ੍ਹਾ ਭਵਨ ਤੋਂ ਫੁਹਾਰਾ ਚੌਂਕ), ਅਪਰ ਮਾਲ ਰੋਡ ਠੀਕਰੀਵਾਲਾ ਚੌਂਕ ਤੋਂ ਐੱਨ.ਆਈ.ਐੱਸ. ਚੌਂਕ, 17 ਨੰਬਰ ਰੇਲਵੇ ਕਰਾਸਿੰਗ ਤੋਂ ਗੁਰਦੁਆਰਾ ਦੂਖਨਿਵਾਰਨ ਸਾਹਿਬ, ਪਾਸੀ ਰੋਡ ਤੇ ਪਟਿਆਲਾ-ਨਾਭਾ ਰੋਡ ਗੁਰਦੁਆਰਾ ਦੂਖਨਿਵਾਰਨ ਸਾਹਿਬ ਤੱਕ ਦੀਆਂ ਸੜਕਾਂ ਦਾ ਅੱਜ ਮੁਲੰਕਣ ਕੀਤਾ ਹੈ | ਇਨ੍ਹਾਂ ਸੜਕਾਂ ਦੀ ਕੁੱਲ ਲੰਬਾਈ 8.57 ਕਿੱਲੋਮੀਟਰ ਤੇ ਲਾਗਤ 1218 ਲੱਖ ਰੁਪਏ ਬਣਦੀ ਹੈ | ਜਦੋਂ ਕਿ ਨਵੇਂ ਬੱਸ ਸਟੈਂਡ ਤੋਂ ਪਸਿਆਣਾ ਪੁਲ ਤੱਕ ਵਾਇਆ ਪੁਰਾਣਾ ਨੈਸ਼ਨਲ ਹਾਈਵੇ-ਪੁਰਾਣਾ ਬੱਸ ਸਟੈਂਡ-ਕਾਲੀ ਦੇਵੀ ਮੰਦਿਰ ਤੇ ਫੁਹਾਰਾ ਚੌਂਕ ਤੋਂ ਹੁੰਦੇ ਹੋਏ ਮਿਲਟਰੀ ਰੋਡ 12.05 ਕਿੱਲੋਮੀਟਰ ਦੀ ਲਾਗਤ 14 ਕਰੋੜ ਰੁਪਏ ਵੀ ਸ਼ਾਮਲ ਹੈ | ਉਨ੍ਹਾਂ ਕਿਹਾ ਕਿ ਉਹ ਖ਼ੁਦ ਸਾਰੀਆਂ ਸੜਕਾਂ ਦੀ ਮੁਰੰਮਤ ਤੇ ਨਵ-ਨਿਰਮਾਣ ਦੇ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਪਾਣੀ ਦੀ ਪਾਈਪ-ਲਾਈਨ ਪਾਉਣ ਦਾ ਕੰਮ ਲਗਪਗ ਪੂਰਾ ਚੁੱਕਾ ਹੈ ਅਤੇ ਹੁਣ ਕੇਵਲ ਸੜਕਾਂ ਦੀ ਉਸਾਰੀ ਦਾ ਕੰਮ ਦਾ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਖ਼ੁਦ ਚੱਲਦੇ ਕੰਮ ਦਾ ਮੌਕੇ 'ਤੇ ਜਾਇਜ਼ਾ ਲੈਣਗੇ ਤੇ ਜੇਕਰ ਸੜਕਾਂ ਦੇ ਮੁਰੰਮਤ ਹੋਣ ਤੋਂ ਬਾਅਦ ਵੀ ਕੋਈ ਨਾਜਾਇਜ਼ ਕਬਜ਼ੇ ਰਹੇ ਜਾਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਈ ਜਾਂ ਕੋਈ ਹੋਰ ਕੁਤਾਹੀ ਨਜ਼ਰ ਆਈ ਤਾਂ ਕੰਮ ਵਾਲੀ ਏਜੰਸੀ ਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ਸੰਬੰਧੀ ਫ਼ੈਸਲਾ ਵਿਦਿਆਰਥੀ ਤੇ ਸਿੱਖਿਆ ਵਿਰੋਧੀ- ਡੀ. ਟੀ. ਐੱਫ. <br/> ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਨਾਭਾ ਦੇ ਆਈ. ਪੀ. ਐੱਸ. ਸੀ. ਲੜਕਿਆਂ ਨੇ ਹਾਕੀ 'ਚ ਜਿੱਤੀ ਟਰਾਫ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।