28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ਸੰਬੰਧੀ ਫ਼ੈਸਲਾ ਵਿਦਿਆਰਥੀ ਤੇ ਸਿੱਖਿਆ ਵਿਰੋਧੀ- ਡੀ. ਟੀ. ਐੱਫ. <br/>

ਅਜੀਤ ਡੈਸਕ 08-11-2025
ਪਟਿਆਲਾ, 7 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡੀ. ਟੀ. ਐੱਫ. ਵਲੋਂ ਕੇਂਦਰ ਸਰਕਾਰ ਦੇ ਪੰਜਾਬ ਯੂਨੀਵਰਸਿਟੀ ਸੰਬੰਧੀ ਫ਼ੈਸਲੇ ਖਿਲਾਫ਼ ਖੜੀ ਹੋਈ ਵਿੱਦਿਆਰਥੀ ਲਹਿਰ ਨਾਲ ਇੱਕਜੁੱਟਤਾ ਪ੍ਰਗਟਾਉਂਦੇ ਹੋਏ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਪਟਿਆਲਾ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦੇ ਬਾਹਰ ਸਿੱਖਿਆ ਤੇ ਪੰਜਾਬ ਦੇ ਹਿਤਾਂ ਨਾਲ ਸਰੋਕਾਰ ਰੱਖਦੇ ਸਥਾਨਕ ਲੋਕਾਂ ਨੂੰ ਨਾਲ ਲੈ ਕੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਸਬੰਧੀ ਵਿਸਤਰਿਤ ਜਾਣਕਾਰੀ ਦਿੰਦਿਆਂ ਡੀ. ਟੀ. ਐੱਫ. ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਚੌਧਰੀ ਅਤੇ ਖ਼ਜ਼ਾਨਚੀ ਰਾਜਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਇਸ ਫ਼ੈਸਲੇ ਅਧੀਨ ਸੈਨੇਟ ਦੀ ਤਾਕਤ ਮੌਜੂਦਾ 97 ਮੈਂਬਰਾਂ ਤੋਂ ਘਟਾ ਕੇ 31 ਕਰ ਦਿੱਤੀ ਗਈ ਹੈ, ਜਿਸ ਵਿਚ ਹੁਣ 16 ਚੁਣੇ ਹੋਏ ਅਤੇ 8 ਨਾਮਜ਼ਦ ਮੈਂਬਰ ਹੀ ਸ਼ਾਮਿਲ ਹੋਣਗੇ, ਇਸ ਤਰ੍ਹਾਂ ਲੋਕਤਾਂਤਤਿ੍ਕ ਪ੍ਰਕਿਰਿਆ ਅਧੀਨ ਪੰਜਾਬ ਤੇ ਚੰਡੀਗੜ੍ਹ ਦੇ ਰਜਿਸਟਰਡ ਗਰੈਜੂਏਟਾਂ ਰਾਹੀਂ 15 ਮੈਂਬਰ ਚੁਣਨ ਦਾ ਪੁਰਾਣਾ ਚਲਣ ਮੁੱਢੋਂ ਖ਼ਤਮ ਕਰ ਦਿੱਤਾ ਗਿਆ ਹੈ ਤੇ ਪੰਜਾਬ ਦੀ ਨੁਮਾਇੰਦਗੀ ਨੂੰ ਘੱਟ ਗਿਣਤੀ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਸਿੰਡੀਕੇਟ ਦੀ ਤਾਕਤ ਨੂੰ ਵੀ ਸੀਮਤ ਕਰਕੇ, ਸਾਰੀ ਫ਼ੈਸਲਾਕੁੰਨ ਤਾਕਤ ਵਾਈਸ ਚਾਂਸਲਰ ਨੂੰ ਦੇ ਦਿੱਤੀ ਹੈ, ਜੋ ਸਿੱਧਾ ਕੇਂਦਰ ਅਧੀਨ ਕੰਮ ਕਰੇਗਾ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਨਹੀਂ ਤਾਂ ਪੰਜਾਬ ਦੇ ਸੰਘਰਸ਼ਸ਼ੀਲ ਅਤੇ ਚਿੰਤਨਸ਼ੀਲ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ¢

ਪਿਛਲੀ ਖ਼ਬਰ ਸਾਬਕਾ ਵਿਧਾਇਕ ਕੰਬੋਜ ਨੇ ਸ਼ਿਵ ਮੰਦਰ ਦੇ ਗੇਟ ਦਾ ਰੱਖਿਆ ਨੀਂਹ ਪੱਥਰ <br/> ਅਗਲੀ ਖ਼ਬਰ ਡੀ. ਸੀ. ਵਲੋਂ ਸੜਕਾਂ ਦੀ ਉਸਾਰੀ ਦਾ ਨਿਰੀਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।