ਪਟਿਆਲਾ, 18 ਨਵੰਬਰ (ਅ.ਸ. ਆਹਲੂਵਾਲੀਆ)-ਗੁਰਦੁਆਰਾ ਬਾਬਾ ਅਜੈਪਾਲ ਸਿੰਘ ਨਾਭਾ ਤੋਂ ਸਜਾਏ ਗਏ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵਲੋਂ ਪਟਿਆਲਾ ਵਿਚ ਦਾਖ਼ਲ ਹੋਣ ਮੌਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਵਲੋਂ ਨਗਰ ਕੀਰਤਨ ਦਾ ਜਿੱਥੇ ਸਵਾਗਤ ਕੀਤਾ ਗਿਆ | ਉੱਥੇ ਹੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਰੁਮਾਲਾ ਸਾਹਿਬ ਵੀ ਭੇਟ ਕੀਤਾ ਗਿਆ | ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਤੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਮੁੜ ਦੇਰ ਰਾਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਹੀ ਠਹਿਰਾਅ ਕਰੇਗਾ | ਕੱਲ੍ਹ 19 ਨਵੰਬਰ ਨੂੰ ਸਵੇਰੇ 9:30 ਵਜੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਨਗਰ ਕੀਰਤਨ ਦੇ ਸਵਾਗਤ ਕਰਨ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸੁਖਮਨ ਸਿੰਘ ਸਿੱਧੂ, ਗੁਰਮੀਤ ਸਿੰਘ ਸਧਾਣਾ, ਸ਼ਮਸ਼ੇਰ ਸਿੰਘ ਬਡੂੰਗਰ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਗੋਨਾ, ਭਾਈ ਹਰਵਿੰਦਰ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਜੰਗ ਸਿੰਘ ਇਟਲੀ, ਐਡੀਸ਼ਨਲ ਮੈਨੇਜਰ ਇਕਬਾਲ ਸਿੰਘ, ਇੰਚਾਰਜ ਰਾਜਵਿੰਦਰ ਸਿੰਘ ਤੋਂ ਇਲਾਵਾ ਮੀਤ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਅਕਾਊਾਟੈਂਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ ਤੇ ਸੰਗਤਾਂ ਵੱਡੀ ਗਿਣਤੀ 'ਚ ਸ਼ਾਮਲ ਸਨ |