24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਗਰ ਕੌਂਸਲ ਸਨੌਰ ਦੀ ਮੀਟਿੰਗ 'ਚ ਵਿਕਾਸ ਕਾਰਜਾਂ 'ਤੇ ਕੀਤੀ ਚਰਚਾ

ਅਜੀਤ ਡੈਸਕ 19-11-2025
ਸਨੌਰ, 18 ਨਵੰਬਰ (ਸੋਖਲ)-ਨਗਰ ਕੌਂਸਲ ਸਨੌਰ ਵਿਚ ਪ੍ਰਧਾਨ ਪ੍ਰਦੀਪ ਜੋਸ਼ਨ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਤੱਖਰ ਸਮੇਤ 11 ਕੌਂਸਲਰ ਹਾਜ਼ਰ ਸਨ | ਮੀਟਿੰਗ ਦੌਰਾਨ ਕੌਂਸਲਰਾਂ ਨੇ ਆਪਣੇ ਵਾਰਡਾਂ ਨਾਲ ਜੁੜੇ ਅਹਿਮ ਵਿਕਾਸ ਕਾਰਜਾਂ, ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਮੰਗਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਪ੍ਰਧਾਨ ਅੱਗੇ ਰੱਖਿਆ | ਪ੍ਰਧਾਨ ਪ੍ਰਦੀਪ ਜੋਸ਼ਨ ਨੇ ਸਾਰੇ ਕੌਂਸਲਰਾਂ ਨੂੰ ਭਰੋਸਾ ਦਵਾਇਆ ਕਿ ਨਗਰ ਕੌਂਸਲ ਵਲੋਂ ਹਰੇਕ ਵਾਰਡ ਵਿਚ ਵਿਕਾਸ ਕਾਰਜਾਂ ਨੂੰ ਸਮਾਨ ਤਰਜੀਹ ਦਿੱਤੀ ਜਾਵੇਗੀ ਅਤੇ ਕਿਸੇ ਵੀ ਖੇਤਰ ਜਾਂ ਕੌਂਸਲਰ ਨਾਲ ਅਣਗੌਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਪਹਿਲ ਲੋਕਾਂ ਦੇ ਕੰਮਾਂ ਨੂੰ ਲਟਕਾਉਣ ਦੀ ਬਜਾਏ ਤੁਰੰਤ ਕਾਰਵਾਈ ਕਰਕੇ ਮੁਹੱਲਿਆਂ ਵਿਚ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣੀ ਹੈ | ਇਸ ਮੌਕੇ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਜਾਣਕਾਰੀ ਦਿੱਤੀ ਕਿ ਮੀਟਿੰਗ ਵਿਚ ਗੁਰਦਵਾਰਾ ਅਕਾਲਗੜ੍ਹ ਤੋਂ ਦੇਵੀਗੜ੍ਹ ਰੋਡ ਤੱਕ 24 ਫੁੱਟ ਚੌੜੀ ਸੜਕ ਨਿਰਮਾਣ ਸੰਬੰਧੀ ਮਹੱਤਵਪੂਰਨ ਮਤਾ ਪਾਸ ਕੀਤਾ ਗਿਆ ਹੈ | ਇਸ ਪ੍ਰੋਜੈਕਟ ਲਈ ਤਿਆਰ ਤਿੰਨ ਕਰੋੜ ਰੁਪਏ ਦਾ ਐਸਟੀਮੇਟ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ ਅਤੇ ਇਸ ਦੀ ਮਨਜ਼ੂਰੀ ਜਲਦੀ ਮਿਲਣ ਦੀ ਉਮੀਦ ਹੈ |


ਪਿਛਲੀ ਖ਼ਬਰ ਗਗਨਦੀਪ ਸਿੰਘ ਨੇ ਥਾਣਾ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਖ਼ਾਲਿਸਤਾਨੀ ਅੱਤਵਾਦੀਆਂ ਨੂੰ ਸਿਰ ਚੁੱਕਣ ਤੋਂ ਪਹਿਲਾਂ ਹੀ ਖ਼ਤਮ ਕਰ ਦੇਣਾ ਚਾਹੀਦਾ- ਐਡ. ਸੂਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।