ਪਾਤੜਾਂ, 18 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਥਾਣਾ ਘੱਗਾ 'ਚ ਥਾਣਾ ਮੁਖੀ ਵਜੋਂ ਇੰਸਪੈਕਟਰ ਗਗਨਦੀਪ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਇਹ ਤਾਇਨਾਤੀ ਪਹਿਲੇ ਥਾਣਾ ਮੁਖੀ ਪਵਿੱਤਰ ਸਿੰਘ ਦੇ ਤਬਾਦਲੇ ਤੋਂ ਬਾਅਦ ਕੀਤੀ ਗਈ ਹੈ | ਇੰਸਪੈਕਟਰ ਗਗਨਦੀਪ ਸਿੰਘ ਇਸ ਤੋਂ ਪਹਿਲਾਂ ਪਟਿਆਲਾ 'ਚ ਸੇਵਾਵਾਂ ਦੇ ਰਹੇ ਸਨ | ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਗਗਨਦੀਪ ਸਿੰਘ ਨੇ ਕਿਹਾ ਕਿ ਇਲਾਕੇ 'ਚ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਤਸਕਰੀ 'ਚ ਲਿਪਤ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇੰਸਪੈਕਟਰ ਗਗਨਦੀਪ ਸਿੰਘ ਨੇ ਲੋਕਾਂ ਨੂੰ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਹਿਯੋਗ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਜੇ ਖੇਤਰ 'ਚ ਕੋਈ ਨਸ਼ਾ ਵੇਚਣ ਵਾਲਾ ਦਿਖਾਈ ਦੇਵੇ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਨੇ ਭਰੋਸਾ ਦਵਾਇਆ ਕਿ ਇਲਾਕੇ 'ਚ ਕਾਨੂੰਨ-ਵਿਵਸਥਾ ਮਜ਼ਬੂਤ ਰੱਖਣਾ ਉਨ੍ਹਾਂ ਦੀ ਪਹਿਲ ਹੈ ਤੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਮੁਸਤੈਦੀ ਨਾਲ ਕੰਮ ਕਰੇਗੀ |