ਸਮਾਣਾ, 18 ਨਵੰਬਰ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਦੀ ਅਗਵਾਈ 'ਚ ਪਿੰਡ ਪਸਿਆਣਾ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਪਾਵਨ ਕੁਮਾਰ ਪਸਿਆਣਾ ਨੂੰ ਬਲਾਕ ਪਟਿਆਲਾ ਦਾ ਕਾਰਜਕਾਰਨੀ ਪ੍ਰਧਾਨ ਲਗਾਇਆ ਗਿਆ | ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਅਤੇ ਜਸਵੰਤ ਸਿੰਘ ਵਜੀਦਪੁਰ ਪੰਜਾਬ ਕਮੇਟੀ ਮੈਂਬਰ ਵਲੋਂ ਕਿਹਾ ਗਿਆ ਕਿ ਮੋਰਚੇ ਦੇ ਫ਼ੈਸਲੇ ਮੁਤਾਬਿਕ ਪਿਛਲੇ ਦੋ ਦਿਨਾਂ ਤੋਂ ਪੁਤਲੇ ਫੂਕੇ ਜਾ ਰਹੇ ਹਨ, ਜਿਸ ਤਹਿਤ ਪਿੰਡ ਪਸਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਕਿਉਂਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੇ ਸੰਬੰਧ ਵਿਚ ਅਰਥੀਆਂ ਫੂਕੀਆਂ ਗਈਆਂ ਹਨ ਜੋ ਕਿ ਪਿਛਲੇ ਅੰਦੋਲਨ ਦੇ ਦਰਮਿਆਨ ਮੰਨੀਆ ਹੋਈਆਂ ਮੰਗਾਂ ਲਾਗੂ ਕਰਾਉਣ ਦੇ ਸੰਬੰਧ 'ਚ ਅਤੇ ਜੋ ਕਿ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਹੋਏ ਨੁਕਸਾਨ ਦੀ ਭਰਵਾਈ ਲਈ ਤੇ ਬਿਜਲੀ ਬੋਰਡ ਨੂੰ ਨਿੱਜੀਕਰਨ ਦੇ ਹੱਥਾਂ ਵਿਚ ਦੇਣ ਲਈ ਅਤੇ ਚਿੱਪ ਵਾਲੇ ਮੀਟਰਾਂ ਦੇ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਗੱਲ ਕਰਦਿਆਂ ਬਲਾਕ ਪ੍ਰਧਾਨ ਸਮਾਣਾ ਗੁਰਨਾਮ ਸਿੰਘ ਢੈਂਠਲ ਨੇ ਕਿਹਾ ਕਿ ਜੋ ਕਿਸਾਨਾਂ ਉੱਪਰ ਪਰਾਲੀ ਨੂੰ ਅੱਗ ਲਾਉਣ ਦੇ ਪਾਏ ਹੋਏ ਪਰਚੇ ਰੱਦ ਕਰਵਾਉਣ ਲਈ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਜੇ ਕਿਸਾਨਾਂ 'ਤੇ ਪਾਏ ਹੋਏ ਪਰਚੇ ਰੱਦ ਨਾ ਕਰੇ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਕਰਾਂਗੇ | ਇਸ ਮੌਕੇ ਯਾਦਵਿੰਦਰ ਸਿੰਘ ਕੂਕਾ, ਪਵਨ ਕੁਮਾਰ ਪਸਿਆਣਾ, ਨਾਜ਼ਰ ਸਿੰਘ ਕਕਰਾਲਾ, ਮਗਰ ਸਿੰਘ, ਪੁਸ਼ਵਿੰਦਰ ਸਿੰਘ ਰਤਨਹੇੜੀ ਤੇ ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਕੁਲਾਰਾਂ ਆਦਿ ਹਾਜ਼ਰ ਸਨ |