ਭਾਦਸੋਂ, 18 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ 'ਚ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਦੀ ਅਗਵਾਈ 'ਚ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਾਰੇ ਬੱਚਿਆਂ ਨੇ ਗਰੁੱਪ-ਡਾਂਸ, ਗਿੱਧਾ ਭੰਗੜਾ, ਕਵਿਤਾਵਾਂ, ਬਾਲ ਗੀਤ, ਨਾਟਕ, ਕੋਰੀਓਗ੍ਰਾਫੀ, ਭਾਸ਼ਣ ਪੇਸ਼ ਕੀਤੇ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ, ਚੇਅਰਪਰਸਨ ਰਾਜਦਾ ਪ੍ਰਵੀਨ ਨੇ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਭਵਿੱਖ 'ਚ ਕਾਮਯਾਬ ਹੋਣ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਬਾਲ ਦਿਵਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਨ ਨੇ ਆਪਣੇ ਭਾਸ਼ਣ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੰਡੀਆਂ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਕੌਰ, ਵਾਈਸ ਪਿ੍ੰਸੀਪਲ ਕੁਲਦੀਪ ਸਿੰਘ, ਨਰਿੰਦਰ ਕੌਰ, ਵਤਨਦੀਪ, ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦਾ ਧੰਨਵਾਦ ਕੀਤਾ ਗਿਆ |