ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰ ਦੀ ਸਭਾ ਦੌਰਾਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦਾ ਆਰੰਭ ਸਕੂਲ ਅਧਿਆਪਕ ਸੁਰਿੰਦਰਪਾਲ ਸਿੰਘ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸ ਨੂੰ ਦੱਸਦੇ ਹੋਏ ਕੀਤਾ ਗਿਆ | ਸਮਾਗਮ ਵਿਚ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵਿਤਾ, ਕਵੀਸ਼ਰੀ, ਲੈਕਚਰ ਤੇ ਸਲੋਕਾਂ ਦਾ ਉਚਾਰਨ ਕੀਤਾ ਗਿਆ | ਸਕੂਲ ਦੇ ਧਾਰਮਿਕ ਅਧਿਆਪਕ ਅਮਰਜੀਤ ਕੌਰ ਵਲੋਂ ਵੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਲਾਸਾਨੀ ਉਨ੍ਹਾਂ ਦੀ ਸ਼ਹਾਦਤ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ | ਇਹ ਸਾਰਾ ਪ੍ਰੋਗਰਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਅਤੇ ਸਤਨਾਮ ਸਰਬ ਕਲਿਆਣ ਟਰੱਸਟ ਦੇ ਸੰਦੇਸ਼ ਅਨੁਸਾਰ ਉਲੀਕਿਆ ਗਿਆ | ਸਮਾਗਮ ਦੇ ਅੰਤ 'ਚ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਨੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ 'ਤੇ ਆਪਣੇ ਵਿਚਾਰ ਪੇਸ਼ ਕੀਤੇ |